ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀਨਗਰ, 6 ਮਈ
ਜੰਮੂ ਦੇ ਨੇੜੇ ਨਗਰੋਟਾ ਦੇ ਪੁਲੀਸ ਅਧਿਕਾਰ ਖੇਤਰ ਵਿੱਚ ਪੈਂਦੇ ਜੰਭੂ ਚਿੜੀਆਘਰ ਨੇੜੇ ਕਾਰ ਵਿੱਚ ਸਵਾਰ ਪੰਜਾਬ ਦੇ ਤਿੰਨ ਵਿਅਕਤੀ ਹਾਦਸੇ ਦਾ ਸ਼ਿਕਾਰ ਹੋ ਗਏ। ਊਧਮਪੁਰ ਤੋਂ ਜੰਮੂ ਜਾ ਰਹੀ ਕਾਰ ਜੰਭੂ ਚਿੜੀਆਘਰ ਨੇੜੇ ਡੂੰਘੀ ਖੱਡ ‘ਚ ਡਿੱਗ ਗਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ, ਸ਼ਾਮ ਲਾਲ ਅਤੇ ਵਿਕਾਸ ਕੁਮਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਲਾਸ਼ਾਂ ਨੂੰ ਮੈਡੀਕਲ-ਕਾਨੂੰਨੀ ਕਾਰਵਾਈਆਂ ਲਈ ਜੀਐੱਮਸੀ ਜੰਮੂ ਭੇਜ ਦਿੱਤਾ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਗਰੋਟਾ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।