DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜੰਡਿਆਲਾ ਗੁਰੂ: ਖ਼ਾਲੀ ਪਲਾਟ ਵਿੱਚੋਂ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ; ਇਲਾਕੇ ’ਚ ਸਨਸਨੀ

ਸਿਰ ’ਤੇ ਸੱਟ ਦੇ ਨਿਸ਼ਾਨ ਮਿਲਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਕੀਤੀ ਤੇਜ਼

  • fb
  • twitter
  • whatsapp
  • whatsapp
featured-img featured-img
ਸੰਕੇਤਕ ਫੋਟੋ
Advertisement

ਸਥਾਨਕ ਸਰਾਏ ਰੋਡ ਉੱਤੇ ਸਥਿਤ ਇੱਕ ਖਾਲੀ ਪਲਾਟ ਵਿੱਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਜੋਬਨਦੀਪ ਸਿੰਘ, ਵਾਸੀ ਤਰਸਿੱਕਾ ਵਜੋਂ ਦੱਸੀ ਜਾ ਰਹੀ ਹੈ। ਲਾਸ਼ ਦੇ ਸਿਰ ’ਤੇ ਗਹਿਰੀ ਸੱਟ ਦੇ ਨਿਸ਼ਾਨ ਵੀ ਮਿਲੇ ਹਨ। ਘਟਨਾ ਦੀ ਸੂਚਨਾ ਮਿਲਣ ’ਤੇ ਜੰਡਿਆਲਾ ਗੁਰੂ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਪਛਾਣ ਕਰਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਲੜਕਾ ਮਿਰਗੀ ਦੇ ਦੌਰਿਆਂ ਦਾ ਮਰੀਜ਼ ਹੈ ਅਤੇ ਬੀਤੇ ਦਿਨ ਦਵਾਈ ਲੈਣ ਵਾਸਤੇ ਆਇਆ ਸੀ। ਪੁਲੀਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨ ਦੀ ਮੌਤ ਕਿਹੜੇ ਹਾਲਾਤ ਵਿੱਚ ਹੋਈ ਹੈ।

Advertisement

ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ। ਘਟਨਾ ਸਥਾਨ ਦੇ ਬਿਲਕੁਲ ਨੇੜੇ ਮੰਦਰ, ਸਕੂਲ ਤੇ ਕਾਲਜ ਵੀ ਸਥਿਤ ਹਨ। ਇਲਾਕੇ ਦੇ ਲੋਕਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਉਣ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਮੰਗ ਕੀਤੀ ਹੈ।

Advertisement

Advertisement
×