ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 6 ਮਾਰਚ
ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੌਲ ਪਲਾਜ਼ਾ ਵਿਖੇ ਕੇਂਦਰ ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਮਿ੍ਤਸਰ ਦਿੱਲੀ ਕੌਮੀ ਮਾਰਗ ਕਿਸਾਨ ਆਗੂਆਂ ਅੰਗਰੇਜ ਸਿੰਘ ਚਾਟੀਵਿੰਡ, ਪਰਮਜੀਤ ਸਿੰਘ ਵਰਪਾਲ ਤੇ ਸੋਨੂੰ ਮਾਹਲ ਦੀ ਅਗਵਾਈ ਹੇਠ ਦੋ ਘੰਟੇ ਜਾਮ ਕੀਤਾ ਗਿਆ। ਇਸ ਨਾਲ ਹੀ ਨਿੱਜਰਪੁਰਾ ਟੌਲ ਪਲਾਜ਼ਾ ਜੰਡਿਆਲਾ ਗੁਰੂ ਵਿਖੇ ਚੱਲ ਰਿਹਾ ਧਰਨਾ 153ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਤੇ ਮੰਗਲ ਸਿੰਘ ਰਾਮਪੁਰਾ ਨੇ ਕਿਹਾ ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮਿ੍ਤਸਰ ਦਿੱਲੀ ਨੈਸ਼ਨਲ ਹਾਈਵੇਅ ਬਾਅਦ ਦੁਪਹਿਰੇ ਇੱਕ ਵਜੇ ਤੋਂ ਲੈਕੇ ਬਾਅਦ ਦੁਪਹਿਰ ਤਿੰਨ ਵਜੇ ਤੱਕ ਜਾਮ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ, ਗੱਜਣ ਸਿੰਘ, ਪ੍ਰਲਾਦ ਸਿੰਘ, ਹਰਪਾਲ ਸਿੰਘ, ਗੁਰਮਿੰਦਰ ਸਿੰਘ, ਗੁਰਜੀਤ ਸਿੰਘ, ਬਲਵੰਤ ਸਿੰਘ, ਅਨੋਖ ਸਿੰਘ, ਹਰਦੀਪ ਸਿੰਘ, ਲਵਪ੍ਰੀਤ ਸਿੰਘ, ਬਚਿੱਤਰ ਸਿੰਘ, ਗੁਰਸਾਹਬ ਸਿੰਘ, ਗੁਰਪ੍ਰੀਤ ਸਿੰਘ ਤੇ ਦਰਸ਼ਨ ਸਿੰਘ ਮੌਜੂਦ ਸਨ।