DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Jandiala Guru MC President election: ਜੰਡਿਆਲਾ ਗੁਰੂ ਨਗਰ ਕੌਂਸਲ ’ਚ ਨਵੇਂ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਮੂਹ ਕੌਂਸਲਰ ਨਗਰ ਕੌਂਸਲ ਦਫ਼ਤਰ ਪਹੁੰਚੇ; ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਦੀ ਅਗਵਾਈ ਹੇਠ ਭਾਰੀ ਪੁਲੀਸ ਬਲ ਤਾਇਨਾਤ

  • fb
  • twitter
  • whatsapp
  • whatsapp
featured-img featured-img
ਜੰਡਿਆਲਾ ਗੁਰੂ ਨਗਰ ਕੌਂਸਲ ’ਚ ਨਵੇਂ ਪ੍ਰਧਾਨ ਤੇ ਵਾਈਸ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ
Advertisement

Jandiala Guru MC President election: ਸਥਾਨਕ ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਨਵੇਂ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਕਰਨ ਦੀ ਪ੍ਰਕਿਰਿਆ ਅੱਜ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਈ ਹੈ। ਇਸ ਅਹਿਮ ਸਿਆਸੀ ਸਰਗਰਮੀ ਦੇ ਮੱਦੇਨਜ਼ਰ ਹਲਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (ETO) ਵਿਸ਼ੇਸ਼ ਤੌਰ ’ਤੇ ਮੌਕੇ ਉੱਤੇ ਪਹੁੰਚੇ. ਉਨ੍ਹਾਂ ਦੇ ਨਾਲ ਹੀ ਨਗਰ ਕੌਂਸਲ ਦੇ ਸਮੂਹ ਕੌਂਸਲਰ ਵੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਨਗਰ ਕੌਂਸਲ ਦਫ਼ਤਰ ਵਿਖੇ ਹਾਜ਼ਰ ਹੋਏ ਹਨ।

ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਅਤੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨਗਰ ਕੌਂਸਲ ਦਫ਼ਤਰ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਹੈ। ਮੌਕੇ ਉੱਪਰ ਡੀ.ਐੱਸ.ਪੀ. (DSP) ਜੰਡਿਆਲਾ ਗੁਰੂ ਅਤੇ ਐੱਸ.ਐੱਚ.ਓ. (SHO) ਜੰਡਿਆਲਾ ਗੁਰੂ ਖ਼ੁਦ ਆਪਣੇ ਭਾਰੀ ਪੁਲੀਸ ਬਲ ਸਮੇਤ ਮੌਜੂਦ ਹਨ ਅਤੇ ਸਥਿਤੀ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ।

Advertisement

Advertisement

Advertisement
×