DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jandiala Guru Teacher Murder: ਦਿਨ-ਦਿਹਾੜੇ ਸਰਕਾਰੀ ਅਧਿਆਪਕ ਦਾ ਰਸਤੇ ਵਿੱਚ ਕਤਲ 

ਇੱਥੋਂ ਦੇ ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿਖੇ ਦਿਨ-ਦਿਹਾੜੇ ਇੱਕ ਸਰਕਾਰੀ ਅਧਿਆਪਕ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਡਿਆਲਾ ਗੁਰੂ ਦੇ ਡੀ ਐੱਸ ਪੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਜਗਦੀਪ ਸਿੰਘ ਦੀ ਫਾਈਲ ਫੋਟੋ।
Advertisement

ਇੱਥੋਂ ਦੇ ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿਖੇ ਦਿਨ-ਦਿਹਾੜੇ ਇੱਕ ਸਰਕਾਰੀ ਅਧਿਆਪਕ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਡਿਆਲਾ ਗੁਰੂ ਦੇ ਡੀ ਐੱਸ ਪੀ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਗਦੀਪ ਸਿੰਘ (40) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤਲਵੰਡੀ ਨੇੜੇ ਮਾਲੋਵਾਲ ਵਜੋਂ ਹੋਈ ਹੈ।

ਮ੍ਰਿਤਕ ਜਗਦੀਪ ਸਿੰਘ ਪਿੰਡ ਗਹਿਰੀ ਮੰਡੀ ਵਿਖੇ ਸਰਕਾਰੀ ਸਕੂਲ ਵਿੱਚ ਡਰਾਇੰਗ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਬੱਚੀ ਨੂੰ ਜੰਡਿਆਲਾ ਗੁਰੂ ਵਿਖੇ ਟਿਊਸ਼ਨ 'ਤੇ ਛੱਡ ਕੇ ਵਾਪਸ ਆ ਰਿਹਾ ਸੀ, ਜਿੱਥੇ ਰਸਤੇ ਵਿੱਚ ਉਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ।

Advertisement

ਮ੍ਰਿਤਕ ਦੇ ਸਾਥੀ ਅਧਿਆਪਕਾਂ ਨੇ ਦੱਸਿਆ ਕਿ ਜਗਦੀਪ ਬਹੁਤ ਮਿੱਠਬੋਲੜਾ ਅਤੇ ਨਿੱਘੇ ਸੁਭਾਅ ਦਾ ਮਾਲਕ ਸੀ। ਜੰਡਿਆਲਾ ਗੁਰੂ ਇਲਾਕੇ ਵਿੱਚ ਲਗਾਤਾਰ ਲੁੱਟਾਂ-ਖੋਹਾਂ, ਕਤਲੋ-ਗ਼ਾਰਤ ਅਤੇ ਹੋਰ ਵਾਰਦਾਤਾਂ ਦੇ ਵਧਣ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਡੀ ਐੱਸ ਪੀ ਬਲਜੀਤ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਬਾਰੀਕੀ ਨਾਲ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਹਰ ਪਹਿਲੂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement
×