ਰੂਪਨਗਰ/ਨੂਰਪੁਰ ਬੇਦੀ: ਹਲਕਾ ਰੂਪਨਗਰ ਦੇ ਪਿੰਡ ਸ਼ਾਹਪੁਰ ਬੇਲਾ ਦੀ ਖਿਡਾਰਨ ਜਸਵੀਰ ਕੌਰ ਨੇ ਵੇਟਲਿਫਟਿੰਗ ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਹੈ। ਤਗ਼ਮਾ ਜਿੱਤਣ ’ਤੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖਿਡਾਰਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ 36ਵੀਆਂ ਨੈਸ਼ਨਲ ਖੇਡਾਂ ਦੌਰਾਨ 64 ਕਿਲੋਗ੍ਰਾਮ ਵਰਗ ’ਚ ਸੋਨੇ ਦਾ ਤਗ਼ਮਾ ਜਿੱਤ ਕੇ ਜਸਵੀਰ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। -ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ