ਜਥੇਦਾਰ ਗੜਗੱਜ ਨੂੰ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੋਂ ਮਾਨਤਾ ਮਿਲੀ
ਇਥੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਆਪਣੇ ਵੱਲੋਂ ਮਾਨਤਾ ਦੇ ਦਿੱਤੀ ਹੈ। ਮੁੱਖ ਗ੍ਰੰਥੀ ਨੇ ਅੱਜ ਜਥੇਦਾਰ ਗੜਗੱਜ ਨੂੰ ਸਿਰਪਾਓ ਦੇ ਕੇ ਸਨਮਾਨਿਤ...
Advertisement
ਇਥੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇ ਕੇ ਆਪਣੇ ਵੱਲੋਂ ਮਾਨਤਾ ਦੇ ਦਿੱਤੀ ਹੈ। ਮੁੱਖ ਗ੍ਰੰਥੀ ਨੇ ਅੱਜ ਜਥੇਦਾਰ ਗੜਗੱਜ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਹਰ ਪੱਧਰ ਉੱਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਫਾਰਗ ਕੀਤੇ ਜਾਣ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨਾਖੁਸ਼ ਸਨ। ਉਨ੍ਹਾਂ ਨੇ ਹੁਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਥਾਂ ’ਤੇ ਨਿਯੁਕਤ ਕੀਤੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਾਨਤਾ ਨਹੀਂ ਦਿੱਤੀ ਸੀ। ਅੱਜ ਅਚਨਚੇਤ ਹੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗੜਗੱਜ ਨੂੰ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ’ਤੇ ਸੱਦ ਕੇ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ।
Advertisement
Advertisement