DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਦਾਰ ਗੜਗੱਜ ਮੁੱਖ ਮੰਤਰੀ ਨਾਲ ਗੱਲਬਾਤ ਦੇ ਵੇਰਵੇ ਜਨਤਕ ਕਰਨ: ਵਡਾਲਾ

ਗੁਰਨੇਕ ਸਿੰਘ ਵਿਰਦੀ ਭਾਈ ਬਲਦੇਵ ਸਿੰਘ ਵਡਾਲਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ 15 ਜਨਵਰੀ ਨੂੰ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਹੋਈ ਮੀਟਿੰਗ ਦੇ ਵੇਰਵੇ 72 ਘੰਟਿਆਂ ਵਿੱਚ...

  • fb
  • twitter
  • whatsapp
  • whatsapp
featured-img featured-img
ਜਲੰਧਰ ’ਚ ਪ੍ਰੈਸ ਕਾਨਫਰੰਸ ਦੌਰਾਨ ਬਲਦੇਵ ਸਿੰਘ ਵਡਾਲਾ ਤੇ ਹੋਰ।
Advertisement

ਗੁਰਨੇਕ ਸਿੰਘ ਵਿਰਦੀ

ਭਾਈ ਬਲਦੇਵ ਸਿੰਘ ਵਡਾਲਾ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਕਾਰ 15 ਜਨਵਰੀ ਨੂੰ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਹੋਈ ਮੀਟਿੰਗ ਦੇ ਵੇਰਵੇ 72 ਘੰਟਿਆਂ ਵਿੱਚ ਜਨਤਕ ਕਰਨ ਲਈ ਕਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਜਥੇਦਾਰ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਅਕਾਲ ਤਖ਼ਤ ਵਿਖੇ ਸਿੱਖ ਰਹਿਤ ਮਰਿਆਦਾ, ਗੁਰੂ ਦੀ ਗੋਲਕ ਅਤੇ 20ਵੀਂ ਸਦੀ ਦੇ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਗੁਰਦੁਆਰਾ ਸਾਹਿਬਾਨ ਦੀਆਂ ਤਸਵੀਰਾਂ ਨਾਲ ਕਥਿਤ ਗਲਤ ਗਤੀਵਿਧੀਆਂ ਕਰਨ ਕਾਰਨ ਤਲਬ ਕਰਕੇ ਜਵਾਬ ਦੇਣ ਲਈ ਕਿਹਾ ਸੀ। ਇਸ ’ਤੇ ਸੂਬੇ ਦੇ ਮੁੱਖ ਮੰਤਰੀ ਨੇ ਅਕਾਲ ਤਖ਼ਤ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਅਤੇ ਕੁਝ ਦਸਤਾਵੇਜ਼ ਜਥੇਦਾਰ ਨੂੰ ਦਿੱਤੇ ਸਨ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਦਸਤਾਵੇਜ਼ ਸਿੱਖ ਸੰਗਤ ਅੱਗੇ ਜਨਤਕ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਅਤੇ ਜਥੇਦਾਰ ਗੜਗੱਜ ਦਰਮਿਆਨ ਹੋਈ ਮੀਟਿੰਗ ਦੀ ਵੀਡੀਓਗ੍ਰਾਫੀ ਹੋਈ ਹੋਵੇਗੀ ਉਸ ਨੂੰ ਵੀ ਜਨਤਕ ਕੀਤਾ ਜਾਵੇ। ਇਸ ਮੌਕੇ ਬਲਦੇਵ ਸਿੰਘ ਸਿਰਸਾ, ਸੁਖਜੀਤ ਸਿੰਘ ਖੋਸਾ, ਹਰਜਿੰਦਰ ਸਿੰਘ ਸਿਆਲ, ਗੁਰਮੀਤ ਸਿੰਘ ਚੰਡੋਕ, ਭਾਈ ਸੁਰਿੰਦਰ ਸਿੰਘ, ਅਵਤਾਰ ਸਿੰਘ ਫਲੌਰ ਤੇ ਸੁਖਜੀਤ ਸਿੰਘ ਡਰੋਲੀ ਮੌਜੂਦ ਸਨ।

Advertisement

Advertisement
×