DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਦਾਰ ਗੜਗੱਜ ਦੀ ਦਸਤਾਰਬੰਦੀ

ਸਮੂਹ ਨਿਹੰਗ ਜਥੇਬੰਦੀਆਂ ਤੇ ਸੰਤ-ਮਹਾਂਪੁਰਸ਼ ਵੱਲੋਂ ਸ਼ਿਰਕਤ; ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਨਹੀਂ ਹੋਏ ਸ਼ਾਮਲ ; ਅਕਾਲ ਤਖ਼ਤ ’ਤੇ ਪੱਕੇ ਜਥੇਦਾਰ ਦੀ ਨਿਯੁਕਤੀ ਦੀ ਮੰਗ ਉੱਠੀ

  • fb
  • twitter
  • whatsapp
  • whatsapp
featured-img featured-img
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕਰਦੇ ਹੋਏ ਸੰਤ-ਮਹਾਪੁਰਸ਼।
Advertisement

ਤਖ਼ਤ ਕੇਸਗੜ੍ਹ ਸਾਹਿਬ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਧਾਰਮਿਕ ਮਰਿਆਦਾ ਅਨੁਸਾਰ ਕੀਤੀ ਗਈ। ਸਮਾਗਮ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਪਰਦਾਵਾਂ ਦੇ ਆਗੂ, ਸੰਤ-ਮਹਾਂਪੁਰਸ਼ ਅਤੇ ਸਿੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਦਸਤਾਰ ਭੇਟ ਕਰਕੇ ਬਤੌਰ ਜਥੇਦਾਰ ਪ੍ਰਵਾਨ ਕੀਤਾ ਗਿਆ। ਹਾਲਾਂਕਿ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸਮਾਗਮ ’ਚ ਸ਼ਾਮਲ ਨਹੀਂ ਹੋਏ। ਮਾਰਚ ਮਹੀਨੇ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਦਾ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਤ ਸਮਾਜ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ।

Advertisement

ਅੱਜ ਦਾ ਇਹ ਸਮਾਗਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੇ ਯਤਨਾਂ ਸਦਕਾ ਸੰਭਵ ਹੋਇਆ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੂਰਨ ਮਰਿਆਦਾ ਅਨੁਸਾਰ ਜਥੇਦਾਰ ਦੀ ਦਸਤਾਰਬੰਦੀ ਹੋਈ ਹੈ। ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਤੋਂ ਪਹਿਲਾਂ ਪੰਥਕ ਏਕਤਾ ਲਾਜ਼ਮੀ ਹੈ ਤੇ ਇਹ ਸਮਾਗਮ ਲੋਕਾਂ ਵਿੱਚ ਵੱਡਾ ਸੁਨੇਹਾ ਲੈ ਕੇ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ’ਤੇ ਪੱਕੇ ਜਥੇਦਾਰ ਦੀ ਨਿਯੁਕਤੀ ਸ਼ਹੀਦੀ ਸ਼ਤਾਬਦੀ ਤੋਂ ਪਹਿਲਾ ਕੀਤੀ ਜਾਵੇ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਕਿਹਾ ਕਿ ਉਨ੍ਹਾਂ ਦਾ ਰੋਮ-ਰੋਮ ਪੰਥ ਦਾ ਰਿਣੀ ਹੈ ਅਤੇ ਉਹ ਸਦਾ ਪੰਥ ਦੀ ਚੜ੍ਹਦੀ ਕਲਾ ਲਈ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਤੇ ਪੰਜਾਬ ਅੱਜ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਨਾਲ ਮਿਲ-ਜੁਲ ਕੇ ਡੱਟ ਕੇ ਮੁਕਾਬਲਾ ਕਰਨ ਦੀ ਲੋੜ ਹੈ।

Advertisement

ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਜੋਗਾ ਸਿੰਘ, ਬਾਬਾ ਅਵਤਾਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਗੁਰਚਰਨ ਸਿੰਘ ਗਰੇਵਾਲ, ਗੁਰਬਖਸ਼ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਸੰਤ-ਮਹਾਂਪੁਰਸ਼ ਵੀ ਮੌਜੂਦ ਰਹੇ।

ਦੂਜੀ ਵਾਰ ਦਸਤਾਰਬੰਦੀ ਸਮਾਗਮ ’ਤੇ ਕਿੰਤੂ-ਪ੍ਰੰਤੂ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਨਮਾਨ ਵਿੱਚ ਦੂਜੀ ਵਾਰ ਕੀਤੇ ਸਮਾਗਮ ਬਾਰੇ ਕਿੰਤੂ-ਪ੍ਰੰਤੂ ਸ਼ੁਰੂ ਹੋ ਗਈ ਹੈ। ਭਾਜਪਾ ਆਗੂ ਤੇ ਸਿੱਖ ਚਿੰਤਕ ਨੇ ਇਸ ਸਮਾਗਮ ਨੂੰ ਪੰਥਕ ਰਵਾਇਤਾਂ ਦੀ ਉਲੰਘਣਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ 10 ਮਾਰਚ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਕੀਤਾ ਗਿਆ ਸੀ ਅਤੇ ਹੁਣ ਸੱਤ ਮਹੀਨਿਆਂ ਮਗਰੋਂ ਇਹ ਸਮਾਗਮ ਕੀਤਾ ਗਿਆ। ਭਾਜਪਾ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ, ਜੋ ਪਹਿਲਾਂ ਦਮਦਮੀ ਟਕਸਾਲ ਨਾਲ ਵੀ ਸਬੰਧਤ ਰਹੇ ਹਨ, ਨੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਸਬੰਧੀ ਕੀਤੇ ਸਮਾਗਮ ਨੂੰ ਅਡੰਬਰ ਤੇ ਪੰਥਕ ਰਵਾਇਤਾਂ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸੱਦਾ-ਪੱਤਰਾਂ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਜ਼ਿੰਮੇਵਾਰੀ ਸੌਂਪਣ ਦੀ ਗੱਲ ਦਰਜ ਸੀ ਪਰ ਸਮਾਗਮ ਦੌਰਾਨ ਮੌਜੂਦ ਪੰਥਕ ਜਥੇਬੰਦੀਆਂ ਦੀ ਨੁਮਾਇੰਦਗੀ ਕਰ ਰਹੇ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਨੇ ਸਪਸ਼ਟ ਕਿਹਾ ਕਿ ਪਿਛਲੀ ਵਾਰ ਕੀਤੀ ਦਸਤਾਰਬੰਦੀ ਮਰਿਆਦਾ ਅਨੁਸਾਰ ਨਹੀਂ ਸੀ। ਉਨ੍ਹਾਂ ਇਹ ਵੀ ਮੰਨਿਆ ਕਿ ਪਿਛਲੀ ਵਾਰ ਦੀ ਕਾਰਵਾਈ ਮਰਿਆਦਾ ਤੋਂ ਬਾਹਰ ਹੋਈ ਸੀ ਅਤੇ ਵਿਰੋਧ ਸਹੀ ਸੀ। ਜੇਕਰ ਅੱਜ ਗਿਆਨੀ ਗੜਗੱਜ ਨੂੰ ਪੰਥਕ ਪ੍ਰਵਾਨਗੀ ਮਿਲੀ ਹੈ ਤਾਂ ਪਿਛਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਜਥੇਦਾਰ ਵਜੋਂ ਕੀਤੇ ਗਏ ਫ਼ੈਸਲੇ ਕਿਸ ਆਧਾਰ ’ਤੇ ਪ੍ਰਸੰਗਿਕ ਮੰਨੇ ਜਾਣਗੇ? ਅਤੇ ਪੰਥ ਪ੍ਰਵਾਨਗੀ ਤੋਂ ਬਿਨਾਂ ਅਕਾਲ ਤਖ਼ਤ ਸਾਹਿਬ ’ਤੇ ਜਥੇਦਾਰ ਵਜੋਂ ਬੈਠਣ ਦੀ ਅਵੱਗਿਆ ਲਈ ਜ਼ਿੰਮੇਵਾਰ ਕੌਣ ਹੈ? ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਿਛਲੀਆਂ ਭੁੱਲਾਂ ਲਈ ਖਿਮਾ ਯਾਚਨਾ ਵੀ ਨਹੀਂ ਕੀਤੀ ਗਈ।

Advertisement
×