ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜਨਵਰੀ
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਏਕਤਾ ’ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਸਿੱਖ ਕੌਮ ਨੂੰ ਆਪਸੀ ਫੁੱਟ ਕਾਰਨ ਭਾਰੀ ਨੁਕਸਾਨ ਉਠਾਉਣਾ ਪਿਆ ਹੈ, ਜਿਸ ਨਾਲ ਪੰਥਕ ਸ਼ਕਤੀ ਕਮਜ਼ੋਰ ਹੋਈ ਹੈ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਬਿੱਟਾ ਦੇ ਗ੍ਰਹਿ ਵਿਖੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਨੂੰ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਵਿਰਾਸਤ ਦੀ ਮਜ਼ਬੂਤੀ ਲਈ ਰਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਬਿੱਟਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਡੰਗ ਅਤੇ ਹੋਰ ਆਗੂਆਂ ਨਾਲ ਸਿੱਖ ਪੰਥ ਦੀ ਚੜ੍ਹਦੀ ਕਲਾ ਸਬੰਧੀ ਵਿਚਾਰ-ਵਟਾਂਦਰਾ ਕੀਤਾ।