ਖੇਤਰੀ ਪ੍ਰਤੀਨਿਧ
ਪਟਿਆਲਾ, 31 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਿਆਂ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਇੱਥੇ ਜਥੇਦਾਰ ਪੰਜੋਲੀ ਨੇ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਅਤੇ ਉੱਤਰਾਖੰਡ ਦੇ ਗੁਰਦੁਆਰਾ ਸਾਹਿਬਾਨ ਵਿਚ ਜਨਮ ਅਸ਼ਟਮੀ ਵਾਲੇ ਦਿਨ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕ੍ਰਿਸ਼ਨ ਲੀਲਾ ਰਚਾਉਣ ਅਤੇ ਭਜਨ ਗਾਉਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਝਾਰਖੰਡ ਦੇ ਇਕ ਗੁਰਦੁਆਰੇ ਵਿਚ ਹਿੰਦੂ ਮੰਦਰਾਂ ਦੀ ਤਰਜ਼ ’ਤੇ ਥਾਲੀ ਵਿਚ ਦੀਵੇ ਜਗਾ ਕੇ ਆਰਤੀ ਉਤਾਰਨ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਨ੍ਹਾਂ ਸਾਜ਼ਿਸ਼ਾਂ ਵਿਰੁੱਧ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਾ ਕਿ ਸਿੱਖ ਜਥੇਬੰਦੀਆਂ ਨੂੰ ਇਕ ਸਾਂਝਾ ਪ੍ਰੋਗਰਾਮ ਉਲੀਕਣ ਵਾਸਤੇ ਵਿਚਾਰ ਕਰਨੀ ਚਾਹੀਦੀ ਹੈ।