ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸੁਰੱਖਿਆ ਵਿੱਚ ਕੀਤੀ ਗਈ ਕਟੌਤੀ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣਾ ਲਾਈਸੈਂਸੀ ਹਥਿਆਰ ਨਾਲ ਰੱਖਣਾ ਸ਼ੁਰੂ ਕਰ ਦਿੱਤਾ ਹੈ। ਜਥੇਦਾਰ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੁਰੱਖਿਆ ਨਹੀਂ ਲੈਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਵੀਰ ਸਿੰਘ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਦੇ ਕਰੀਬ ਦਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਪੁਸ਼ਟੀ ਕੀਤੀ ਹੈ। -ਪੱਤਰ ਪ੍ਰੇਰਕ