ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 1 ਅਪਰੈਲ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹੋ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੰਥਕ ਅਕਾਲੀ ਲਹਿਰ, ਸਰਨਾ ਗੁੱਟ ਨਾਲ ਗੱਠਜੋੜ ਕਰ ਕੇ ਚੋਣਾਂ ਲੜੇਗਾ ਅਤੇ ਜਿੱਤ ਪ੍ਰਾਪਤ ਕਰੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਮੇਸ਼ਾ ਦੁਰਵਰਤੋਂ ਕੀਤੀ ਗਈ ਅਤੇ ਉਨ੍ਹਾਂ ਦਾ ਮੁੱਖ ਏਜੰਡਾ ਬਾਦਲਾਂ ਤੋਂ ਕਮੇਟੀ ਨੂੰ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸ਼੍ਰੋਮਣੀ ਕਮੇਟੀ ਦੀਆਂ 46 ਸੀਟਾਂ ਲਈ ਪਰਮਜੀਤ ਸਰਨਾ ਨਾਲ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸੁਚੱਜੇ ਹੱਥਾਂ ਵਿੱਚ ਦੇਣ ਲਈ ਉਹ ਯੋਗ ਉਮੀਦਵਾਰਾਂ ਨੂੰ ਜਿਤਾਉਣ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਖੇੜਾ ਵੱਲੋਂ ਜਥੇਦਾਰ ਰਣਜੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।