ਪੱਤਰ ਪ੍ਰੇਰਕ
ਗੁਹਲਾ ਚੀਕਾ, 20 ਅਗਸਤ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਾਦਲ ਪਰਿਵਾਰ ਦੀ ਖਾਤਿਰਦਾਰੀ ਛੱਡ ਕੇ ਪੰਥਕ ਜ਼ਿੰਮੇਵਾਰੀਆਂ ਵੱਲ ਧਿਆਨ ਦੇਣ। ਉਨ੍ਹਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਮਰੀਕਾ ਨਿਵਾਸੀ ਥਮਿੰਦਰ ਸਿੰਘ ਆਨੰਦ ਤੇ ਉਸ ਦੇ ਸਾਥੀਆਂ ਨੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਵਿੱਚ ਤਬਦੀਲੀ ਕਰਕੇ ਨਵਾਂ ਸਰੂਪ ਛਾਪਿਆ। ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸਿੱਖ ਜਥੇਬੰਦੀਆਂ ਨੇ ਕਿਹਾ ਸੀ ਕਿ ਥਮਿੰਦਰ ਸਿੰਘ ਆਨੰਦ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰੇ ਤੇ ਉਸ ਨੂੰ ਪੇਸ਼ ਹੋਣ ਲਈ ਦਿੱਤਾ ਸਮਾਂ ਕਾਫੀ ਸਮਾਂ ਪਹਿਲਾਂ ਦਾ ਸਮਾਪਤ ਹੋ ਚੁੱਕਿਆ ਹੈ ਪਰ ਅਕਾਲ ਤਖ਼ਤ ਨੇ ਕੋਈ ਕਾਰਵਾਈ ਨਹੀਂ ਕੀਤੀ।