ਜਤਿੰਦਰ ਸ਼ੰਟੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਬਣੇ
ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਸ਼ੰਟੀ ਲਾਵਾਰਸ ਲਾਸ਼ਾਂ ਦਾ ਸਸਕਾਰ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੂੰ...
Advertisement
ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਸ਼ੰਟੀ ਲਾਵਾਰਸ ਲਾਸ਼ਾਂ ਦਾ ਸਸਕਾਰ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਨੇ 2021 ਵਿੱਚ ਸਮਾਜ ਸੇਵਾ ਲਈ ਪਦਮਸ਼੍ਰੀ ਪੁਰਸਕਾਰ ਨਾਲ ਨਿਵਾਜਿਆ ਸੀ। ਉਨ੍ਹਾਂ ਨੇ 100 ਤੋਂ ਵੱਧ ਵਾਰ ਖੂਨਦਾਨ ਕੀਤਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ’ਤੇ ਬਣੀ ਦਸਤਾਵੇਜ਼ੀ ‘ਐਂਜਲਸ ਫਾਰ ਦਿ ਡੈੱਡ’ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਹੈ ਕਿ ਸ਼ੰਟੀ ਨੇ ਪਿਛਲੇ 25 ਸਾਲਾਂ ਵਿੱਚ 70 ਹਜ਼ਾਰ ਤੋਂ ਵੱਧ ਲਾਸ਼ਾਂ ਦਾ ਸਸਕਾਰ ਕੀਤਾ। ਜ਼ਿਕਰਯੋਗ ਹੈ ਕਿ ਉਨ੍ਹਾਂ ਗੁਜਰਾਤ ਭੂਚਾਲ, 2004 ਦੀ ਸੁਨਾਮੀ, ਨੇਪਾਲ ਭੂਚਾਲ ਸਮੇਤ ਆਫ਼ਤ ਵਾਲੀਆਂ ਕਈ ਥਾਵਾਂ ’ਤੇ ਡਾਕਟਰੀ ਸੇਵਾਵਾਂ ਦੀ ਅਗਵਾਈ ਕੀਤੀ ਗਈ ਸੀ।
Advertisement
Advertisement
×

