ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੱਡੀ ਗਿਣਤੀ ਵਿੱਚ ਆਪਣੇ ਸਮਰਥੱਕਾਂ ਸਮੇਤ ਬ੍ਰਹਮ ਗਿਆਨੀ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਸਥਾਨ ਡੇਰਾ ਹੰਸਾਲੀ-ਖੇੜਾ ਵਿਖੇ ਨਤਮਸਤਕ ਹੋਏ। ਇਸ ਮੌਕੇ ਗੱਦੀ ਨਸ਼ੀਨ ਬਾਬਾ ਪਰਮਜੀਤ ਸਿੰਘ ਨੇ ਅਰਦਾਸ ਉਪਰੰਤ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਿੱਟੂ ਨੇ ਕਿਹਾ ਕਿ ਉਹ ਵੱਡੇ ਪ੍ਰਾਜੈਕਟ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਪ੍ਰਬੰਧ ਕਰਨ, ਐੱਨਐੱਸਏ ਵਰਗੇ ਸਖ਼ਤ ਕਾਨੂੰਨ ਖ਼ਤਮ ਕਰਨ, ਸ਼ਹੀਦ ਕਿਸਾਨ ਸ਼ੁਭਕਰਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ, ਕਿਸਾਨਾਂ ’ਤੇ ਦਰਜ ਕੇਸ ਰੱਦ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ