DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕੈਨੇਡਾ ’ਚ ਫਿਰੋਜ਼ਪੁਰ ਦੇ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੀ ਸ਼ੱਕੀ ਹਾਲਾਤਾਂ ’ਚ ਮੌਤ

ਇਨਸਾਫ਼ ਦੀ ਉਡੀਕ ’ਚ ਪਰਿਵਾਰ, ਕੈਨੇਡੀਅਨ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਜੋਬਨਪ੍ਰੀਤ ਸਿੰਘ ਭੁੱਲਰ ਦੀ ਫਾਈਲ ਫੋਟੋ।
Advertisement

ਫਿਰੋਜ਼ਪੁਰ ਦੇ ਸਰਹੱਦੀ ਪਿੰਡ ਧੀਰਾ ਪੱਤਰਾ ਨਾਲ ਸਬੰਧਤ 21 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਭੁੱਲਰ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਹੇਠ ਮੌਤ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਬਨਪ੍ਰੀਤ ਸਿੰਘ ਰੁਜ਼ਗਾਰ ਅਤੇ ਚੰਗੇ ਭਵਿੱਖ ਦੀ ਆਸ ਨਾਲ ਕੁਝ ਸਮਾਂ ਪਹਿਲਾਂ ਹੀ ਕੈਨੇਡਾ ਗਿਆ ਸੀ। ਉਸ ਦੀ ਅਚਾਨਕ ਮੌਤ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਘਰ ਵਿੱਚ ਮਾਤਮ ਦਾ ਮਾਹੌਲ ਬਣ ਗਿਆ। ਪਿੰਡ ਵਾਸੀਆਂ ਨੇ ਵੀ ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ ਹੈ।

ਫ਼ਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਕੈਨੇਡਾ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਤੱਥ ਇਕੱਠੇ ਕੀਤੇ ਜਾ ਰਹੇ ਹਨ। ਪੀੜਤ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮੌਤ ਦੇ ਕਾਰਨਾਂ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇ।

Advertisement

Advertisement

Advertisement
×