ਪੱਤਰ ਪ੍ਰੇਰਕ
ਭੁਲੱਥ, 5 ਮਈ
ਇਥੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਕੈਬਨਿਟ ਵੱਲੋਂ 26 ਹਜ਼ਾਰ ਨੌਕਰੀਆਂ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਨੌਕਰੀਆਂ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੀ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਪਿਛਲੇ ਕੁਝ ਦਿਨ ਪਹਿਲਾਂ ਪੰਜਾਬ ਰਾਜ ਦੇ ਬਿਜਲੀ ਬੋਰਡ ਵਿੱਚ ਹੋਈਆਂ ਭਰਤੀਆਂ ਵਿੱਚ 40 ਫੀਸਦੀ ਤੋਂ ਵੱਧ ਗੈਰ ਪੰਜਾਬੀਆਂ ਭਾਵ ਦੂਜੇ ਰਾਜਾਂ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕ ਲੈ ਗਏ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦਾ ਹੱਕ ਮਾਰਿਆ ਗਿਆ ਹੈ।