ਸ਼ਗਨ ਕਟਾਰੀਆ
ਬਠਿੰਡਾ, 22 ਮਾਰਚ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਅੱਜ ਸ਼ਾਮ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਸ੍ਰੀ ਉਗਰਾਹਾਂ ਨੂੰ ਖੰਘ ਕਾਰਨ 17 ਮਾਰਚ ਨੂੰ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ। ਬਾਅਦ ਵਿਚ ਹੋਏ ਕਰੋਨਾ ਟੈਸਟ ਦੌਰਾਨ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਿਹਤ ’ਚ ਸੁਧਾਰ ਹੋਣ ’ਤੇ ਉਨ੍ਹਾਂ ਨੂੰ ਸੋਮਵਾਰ ਨੂੰ ਛੁੱਟੀ ਦਿੱਤੀ ਗਈ ਹੈ।