ਖੇਤਰੀ ਪ੍ਰਤੀਨਿਧ
ਪਟਿਆਲਾ, 22 ਦਸੰਬਰ
ਵਿੱਤੀ ਮਾਮਲਿਆਂ ਨਾਲ ਸਬੰਧਤ ਕਰਮਚਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਰਾਜ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਤਨਖਾਹ ਵਿੱਚ ਵਾਧੇ ਸਮੇਤ ਕੁਝ ਹੋਰ ਮੰਗਾਂ ਦੀ ਪੂਰਤੀ ਦੇ ਭਰੋਸੇ ਮਗਰੋਂ ਅੱਜ ਪਾਵਰ ਜੂਨੀਅਰ ਇੰਜਨੀਅਰਾਂ ਨੇ ਜਾਰੀ ਅੰਦੋਲਨ ਅੱਜ ਮੁਲਤਵੀ ਕਰ ਦਿੱਤਾ ਹੈ। ਪੀਐੱਸਪੀਸੀਐੱਲ ਦੇ ਮੁੱਖ ਦਫ਼ਤਰ ਅੱਗੇ ਜੇਈ ਕੌਂਸਲ ਦੇ ਸੂਬਾਈ ਪ੍ਰਧਾਨ ਪਰਮਜੀਤ ਸਿੰਘ ਖੱਟੜਾ ਦੀ ਅਗਵਾਈ ਹੇਠ ਸਵਾ ਮਹੀਨੇ ਤੋਂ ਜਾਰੀ ਭੁੱਖ ਹੜਤਾਲ ਵੀ ਪਾਵਰਕੌਮ ਦੇ ਪ੍ਰਬੰਧਕੀ ਡਾਇਰੈਕਟਰ ਜੌਲੀ ਜਲਾਲਪੁਰ ਨੇ ਜੂਸ ਪਿਲਾ ਕੇ ਖਤਮ ਕਰਵਾ ਦਿੱਤੀ ਹੈ। ਜੇਈ ਕੌਸਲ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਨੇ ਦੱਸਿਆ ਕਿ ਹਾਈਪਾਵਰ ਕਮੇਟੀ ਨੇ ਮੀਟਿੰਗ ਦੌਰਾਨ ਮੁੱਢਲੀ ਤਨਖਾਹ 19,260 ਕਰਨ ਲਈ ਸਹਿਮਤੀ ਪ੍ਰਗਟਾਈ ਤੇ ਮੈਨੇਜਮੈਂਟ ਨੇ ਵੀ ਸਿਫ਼ਾਰਸ਼ਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਹੈ।