ਘਨੌਲੀ: ਰੂਪਨਗਰ ਜ਼ਿਲ੍ਹੇ ਦੇ ਸੀਨੀਅਰ ਪੱਤਰਕਾਰ ਅਤੇ ਜ਼ਿਲ੍ਹਾ ਪ੍ਰੈੱਸ ਕਲੱਬ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸ੍ਰੀ ਚੰਨੀ ਨੇ ਬਹਾਦਰਜੀਤ ਦਾ ਸਵਾਗਤ ਕਰਦਿਆਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਇਮਾਨਦਾਰ ਤੇ ਅਗਾਂਹਵਧੂ ਪੱਤਰਕਾਰ ਕਾਂਗਰਸ ਵਿੱਚ ਸ਼ਾਮਲ ਹੋਇਆ ਹੈ। ਇਸ ਮੌਕੇ ਬਹਾਦਰਜੀਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। -ਜਗਮੋਹਨ ਸਿੰਘ