ਜੇਪੀ ਨੱਢਾ ਨੇ ਅਸ਼ਵਨੀ ਸ਼ਰਮਾ ਤੋਂ ਪੰਜਾਬ ਦੇ ਹਾਲਾਤ ਜਾਣੇ
ਕੇਂਦਰ ਸਰਕਾਰ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ
Advertisement
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣੇ। ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕੌਮੀ ਪ੍ਰਧਾਨ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਭਾਜਪਾ ਆਗੂਆਂ ਵੱਲੋਂ ਰਾਹਤ ਕਾਰਜਾਂ ਲਈ ਕੀਤੀ ਜਾ ਰਹੀਆਂ ਪਹਿਲਕਦਮੀਆਂ ਬਾਰੇ ਵੀ ਚਾਨਣਾ ਪਾਇਆ। ਨੱਢਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਹਰ ਪੱਖ ਤੋਂ ਲੋੜੀਂਦੀ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਲਦ ਹੀ ਪੰਜਾਬ ਲਈ ਲੋੜੀਂਦੀ ਮਦਦ ਭੇਜੀ ਜਾਵੇਗੀ। ਇਸ ਦੇ ਨਾਲ ਹੀ ਨੱਢਾ ਵੱਲੋਂ ਅਸ਼ਵਨੀ ਸ਼ਰਮਾ ਦੇ ਭਰਾ ਦੇ ਦੇਹਾਂਤ ’ਤੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Advertisement
Advertisement