DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਿਆਂਪਾਲਿਕਾ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਤੁਰੰਤ ਰਿਹਾਅ ਕਰੇ: ਤਰਕਸ਼ੀਲ ਸੁਸਾਇਟੀ

ਬਿਨਾਂ ਦੋਸ਼ ਸਾਲਾਂ ਬੱਧੀ ਜੇਲ੍ਹੀਂ ਡੱਕਣਾ ਮੋਦੀ ਸਰਕਾਰ ਦੀ ਰਾਜਸੀ ਬਦਲਾਖੋਰੀ ਤੇ ਤਾਨਾਸ਼ਾਹੀ ਕਰਾਰ

  • fb
  • twitter
  • whatsapp
  • whatsapp
featured-img featured-img
ਉਮਰ ਖ਼ਾਲਿਦ ਤੇ ਸ਼ਰਜੀਲ ਇਮਾਮ ਦੀਆਂ ਫਾਈਲ ਫੋਟੋ।ਫ਼ੋਟੋ: ਬੱਲੀ
Advertisement

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸੁਪਰੀਮ ਕੋਰਟ ਵੱਲੋਂ ਸਾਬਕਾ ਵਿਦਿਆਰਥੀ ਆਗੂ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।

ਸੁਸਾਇਟੀ ਦੇ ਸੂਬਾਈ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ ਅਤੇ ਸੁਮੀਤ ਅੰਮ੍ਰਿਤਸਰ ਨੇ ਭਾਰਤੀ ਨਿਆਂ ਪ੍ਰਣਾਲੀ ’ਤੇ ਦੋਹਰੇ ਮਿਆਰ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਮਹੂਰੀ ਅਤੇ ਸੰਵਿਧਾਨਕ ਹੱਕਾਂ ਦੀ ਘੋਰ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਏਏ (CAA) ਵਿਰੋਧੀ ਅੰਦੋਲਨ ਦੌਰਾਨ ਇਨ੍ਹਾਂ ਕਾਰਕੁਨਾਂ ਨੂੰ ਹਿੰਸਾ ਭੜਕਾਉਣ ਦੇ ਝੂਠੇ ਇਲਜ਼ਾਮਾਂ ਵਿੱਚ ਫਸਾ ਕੇ ਯੂਏਪੀਏ (UAPA) ਵਰਗੇ ਜਾਬਰ ਕਾਨੂੰਨਾਂ ਤਹਿਤ ਬੰਦ ਕਰਨਾ ਸਿਰਫ਼ ਸੱਤਾ ਵਿਰੁੱਧ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਸਿਆਸੀ ਸਾਜ਼ਿਸ਼ ਹੈ।

Advertisement

ਆਗੂਆਂ ਨੇ ਦੋਸ਼ ਲਾਇਆ ਕਿ ਜਿੱਥੇ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਵਰਗੇ ਕਾਰਕੁਨ 2020 ਤੋਂ ਬਿਨਾਂ ਮੁਕੱਦਮਾ ਚਲਾਏ ਜੇਲ੍ਹਾਂ ਵਿੱਚ ਸੜ ਰਹੇ ਹਨ, ਉੱਥੇ ਹੀ ਫਿਰਕੂ ਨਫ਼ਰਤ ਫੈਲਾਉਣ ਵਾਲੇ ਅਸਲੀ ਦੋਸ਼ੀ ਭਾਜਪਾ ਅਤੇ ਹੋਰ ਭਗਵਾਂ ਆਗੂ ਸਰਕਾਰੀ ਸਰਪ੍ਰਸਤੀ ਦਾ ਆਨੰਦ ਮਾਣ ਰਹੇ ਹਨ।

Advertisement

ਸੁਸਾਇਟੀ ਨੇ ਮੰਗ ਕੀਤੀ ਹੈ ਕਿ ਨਿਆਂਪਾਲਿਕਾ ਨੂੰ ਆਪਣੀ ਭਰੋਸੇਯੋਗਤਾ ਬਰਕਰਾਰ ਰੱਖਣ ਲਈ ਕਿਸੇ ਵੀ ਦਬਾਅ ਤੋਂ ਮੁਕਤ ਹੋ ਕੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਉਮਰ ਖ਼ਾਲਿਦ, ਸ਼ਰਜੀਲ ਇਮਾਮ ਅਤੇ ਹੋਰਨਾਂ ਸਾਰੇ ਰਾਜਨੀਤਿਕ ਕੈਦੀਆਂ ਦੀ ਤੁਰੰਤ ਰਿਹਾਈ ਅਤੇ ਉਨ੍ਹਾਂ ’ਤੇ ਦਰਜ ਝੂਠੇ ਕੇਸ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ।

Advertisement
×