ਨਵੀਂ ਦਿੱਲੀ, 25 ਅਗਸਤ
ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਖਾਮੀਆਂ ਲਈ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸਾਬਕਾ ਜਸਟਿਸ ਇੰਦੂ ਮਲਹੋਤਰਾ ਕਮੇਟੀ ਨੇ ਫ਼ਿਰੋਜ਼ਪੁਰ ਦੇ ਐੱਸਐੱਸਪੀ ਨੂੰ ਲੋੜੀਂਦੀ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਕਰਾਰ ਦਿੱਤਾ। ਸਰਵਉੱਚ ਅਦਾਲਤ ਨੇ ਕਿਹਾ ਕਿ ਉਹ ਅਗਲੀ ਕਾਰਵਾਈ ਲਈ ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਕੇਂਦਰ ਨੂੰ ਭੇਜੇਗੀ।