DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Justice Sheel Nagu ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਵੱਖ ਹੋਏ

ਸੀ ਬੀ ਆਈ ਜਾਂਚ ਖ਼ਿਲਾਫ਼ ਸੁਪਰੀਮ ਕੋਰਟ ਦੇ ਨਵੇਂ ਬੈਂਚ ਅੱਗੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ

  • fb
  • twitter
  • whatsapp
  • whatsapp
Advertisement
 ਸੁਪਰੀਮ ਕੋਰਟ ਦੇ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦਾ ਬੈਂਚ ਹੁਣ ਪੰਜਾਬ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਨਹੀਂ ਕਰੇਗਾ ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀ ਬੀ ਆਈ ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਜਸਟਿਸ ਸ਼ੀਲ ਨਾਗੂ ਨੇ ਅੱਜ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਚੀਫ ਜਸਟਿਸ ਸੂਰਿਆ ਕਾਂਤ ਹੁਣ ਨਵੇਂ ਬੈਂਚ ਨੂੰ ਇਸ ਪਟੀਸ਼ਨ ਦੀ ਸੁਣਵਾਈ ਸੌਂਪਣਗੇ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 6 ਅਕਤੂਬਰ ਨੂੰ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਦਿੱਤੀ ਸੀ। ਪੰਜਾਬ ਸਰਕਾਰ ਨੇ ਉਸੇ ਅੱਧੀ ਰਾਤ ਨੂੰ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰ ਦਿੱਤੀ ਸੀ। ਪਟੀਸ਼ਨ ’ਤੇ ਸੁਣਵਾਈ ਇੱਕ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਸੀ ਕਿਉਂਕਿ ਮਾਮਲੇ ਦੀ ਫਾਈਲ ਦੇਰ ਨਾਲ ਪੁੱਜੀ ਸੀ।

Advertisement

ਜਸਟਿਸ ਦੱਤਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਜਸਟਿਸ ਨਾਗੂ ਨਹੀਂ ਕਰ ਸਕਦੇ ਹਨ ਅਤੇ ਚੀਫ ਜਸਟਿਸ ਵੱਲੋਂ ਇਹ ਮਾਮਲਾ ਕਿਸੇ ਹੋਰ ਬੈਂਚ ਨੂੰ ਸੌਂਪਿਆ ਜਾਵੇਗਾ। ਜਸਟਿਸ ਨਾਗੂ ਨੇ ਸੁਪਰੀਮ ਕੋਰਟ ’ਚ ਤਰੱਕੀ ਮਿਲਣ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਆਪਣੇ ਕਾਰਜਕਾਲ ਦੌਰਾਨ ‘ਆਪ’ ਸਰਕਾਰ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕੀਤੀ ਸੀ। ਇਸੇ ਆਧਾਰ ’ਤੇ ਜਸਟਿਸ ਨਾਗੂ ਨੇ ਹੁਣ ਸੁਪਰੀਮ ਕੋਰਟ ’ਚ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ ਹੈ।

Advertisement

ਜਸਟਿਸ ਦੱਤਾ ਨੇ ਕਿਹਾ ਕਿ 17 ਹੋਰ ਬੈਂਚ ਹਨ ਅਤੇ ਇਹ ਸੁਣਵਾਈ ਕਿਸੇ ਵੀ ਬੈਂਚ ਹਵਾਲੇ ਕੀਤੀ ਜਾ ਸਕਦੀ ਹੈ। ਪੰਜਾਬ ਸਰਕਾਰ ਦੇ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਇਸ ਮਾਮਲੇ ’ਤੇ ਸੋਮਵਾਰ ਨੂੰ ਸੁਣਵਾਈ ਬਾਰੇ ਦੱਸਿਆ। ਪੰਜਾਬ ਸਰਕਾਰ ਨੇ ਪਟੀਸ਼ਨ ਦੇ ਅੰਤਿਮ ਨਿਬੇੜੇ ਤੱਕ ਹਾਈ ਕੋਰਟ ਦੇ ਹੁਕਮਾਂ ਦੀ ਤਾਮੀਲ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਜਿੱਥੇ ਫੈਡਰਲ ਢਾਂਚੇ ਦੀ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਹੈ, ਉੱਥੇ ਚੋਣਾਂ ਮੌਕੇ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕਰਨ ਦਾ ਦਾਅਵਾ ਕੀਤਾ ਗਿਆ ਹੈ।

Advertisement
×