ਨਿੱਜੀ ਪੱਤਰ ਪ੍ਰੇਰਕ
ਮੋਗਾ, 16 ਮਈ
ਇੱਥੋਂ ਨੇੜਲੇ ਪਿੰਡ ਡਰੋਲੀ ਭਾਈ ਦੇ ਧਾਰਮਿਕ ਸਥਾਨ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਚ 24 ਸਾਲਾ ਕਬੱਡੀ ਖਿਡਾਰੀ ਸਤਨਾਮ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਆਰਫਕੇ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਥਾਣਾ ਸਦਰ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਪੁਲੀਸ ਕਾਰਵਾਈ ਕਰਵਾਉਣ ਤੋਂ ਮਨ੍ਹਾਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੈਂਟਰ ਤੋਂ ਡਿੱਗਣ ਕਾਰਨ ਨੌਜਵਾਨ ਨੂੰ ਕਾਫੀ ਸੱਟਾਂ ਲੱਗੀਆਂ ਸਨ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਸਤਨਾਮ ਸਿੰਘ ਕਬੱਡੀ ਖਿਡਾਰੀ ਸੀ ਅਤੇ ਨਸ਼ੇ ਦਾ ਆਦੀ ਹੋਣ ਕਾਰਨ ਉਸ ਨੂੰ ਕਰੀਬ ਤਿੰਨ ਹਫ਼ਤੇ ਪਹਿਲਾਂ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ।