ਅਮਰਗੜ੍ਹ: ਨਸ਼ੇ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਬਾਗੜੀਆਂ ਵਿੱਚ ਇੱਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨਵੀਰ ਸਿੰਘ ਦਾ ਇਕਲੌਤਾ ਪੁੱਤਰ ਦਿਲਪ੍ਰੀਤ ਸਿੰਘ (28) ਕਬੱਡੀ ਦਾ ਵਧੀਆ ਖਿਡਾਰੀ ਸੀ ਪਰ ਉਹ ਨਸ਼ਿਆਂ ਦਾ ਆਦੀ ਹੋ ਗਿਆ। ਅੱਜ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਦੀ ਲਾਸ਼ ਘਰ ’ਚ ਪਈ ਮਿਲੀ ਤੇ ਸਰਿੰਜ ਉਸ ਦੇ ਕੋਲ ਪਈ ਸੀ। ਥਾਣਾ ਮੁਖੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ