ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਥਾਣੇ ’ਚ ਕਬੱਡੀ ਖਿਡਾਰੀ ਦੀ ਭੇਤ-ਭਰੀ ਹਾਲਤ ’ਚ ਮੌਤ

ਜ਼ਹਿਰੀਲੇ ਜਾਨਵਰ ਦੇ ਕੱਟਣ ਜਾਂ ਦਿਲ ਦੇ ਦੌਰੇ ਕਾਰਨ ਹੋਈ ਹੋ ਸਕਦੀ ਹੈ ਮੌਤ: ਡੀਐੱਸਪੀ
Advertisement

ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 8 ਜੁਲਾਈ

Advertisement

ਇੱਥੋਂ ਦੇ ਥਾਣੇ ’ਚ ਇਕ ਨੌਜਵਾਨ ਕਬੱਡੀ ਖਿਡਾਰੀ ਦੀ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਭੇਜ ਸਿੰਘ ਭੇਜਾ (26) ਪੁੱਤਰ ਤਰਸੇਮ ਸਿੰਘ ਵਾਸੀ ਬਾਜਵਾ ਕਲਾਂ ਪਿਛਲੇ ਕੁਝ ਸਮੇਂ ਤੋਂ ਥਾਣਾ ਸ਼ਾਹਕੋਟ ਵਿਚ ਮੁਲਾਜ਼ਮਾਂ ਨੂੰ ਚਾਹ-ਪਾਣੀ ਪਿਲਾਉਣ ਅਤੇ ਸਫਾਈ ਕਰਨ ਦਾ ਕੰਮ ਕਰਦਾ ਸੀ। ਇਹ ਨੌਜਵਾਨ ਕਬੱਡੀ ਦਾ ਵੀ ਉੱਚ ਕੋਟੀ ਦਾ ਖਿਡਾਰੀ ਰਹਿ ਚੁੱਕਾ ਸੀ। ਉਹ 4 ਜੁਲਾਈ ਨੂੰ ਥਾਣੇ ਆਇਆ ਪਰ ਵਾਪਸ ਘਰ ਨਹੀਂ ਪਹੁੰਚਿਆ। ਪਰਿਵਾਰ ਨੇ ਇਸ ਦੀ ਬਹੁਤ ਭਾਲ ਕੀਤੀ ਪਰ ਉਹ ਨਾ ਮਿਲਿਆ। ਥਾਣੇ ਅੰਦਰ ਹੋਈ ਨੌਜਵਾਨ ਦੀ ਮੌਤ ਦਾ ਕਿਸੇ ਵੀ ਪੁਲੀਸ ਮੁਲਾਜ਼ਮ ਨੂੰ ਪਤਾ ਨਾ ਲੱਗਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ। ਪੁਲੀਸ ਮੁਲਾਜ਼ਮਾਂ ਨੂੰ 6 ਜੁਲਾਈ ਨੂੰ ਬਾਥਰੂਮਾਂ ਵਾਲੇ ਪਾਸੇ ਤੋਂ ਬਦਬੂ ਆਈ। ਜਦੋਂ ਪੁਲੀਸ ਮੁਲਾਜ਼ਮਾਂ ਨੇ ਥਾਣੇ ਦੀਆਂ ਪੌੜੀਆਂ ਉੱਪਰ ਦੇਖਿਆ ਤਾਂ ਨੌਜਵਾਨ ਦੀ ਲਾਸ਼ ਮਿਲੀ। ਪੁਲੀਸ ਨੇ ਤੁਰੰਤ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ। ਪੁਲੀਸ ਨੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ। ਡੀਐੱਸਪੀ ਉਂਕਾਰ ਸਿੰਘ ਬਰਾੜ ਨੇ ਕਿਹਾ ਕਿ ਇਹ ਨੌਜਵਾਨ ਥਾਣੇ ਵਿਚ ਬਤੌਰ ਪ੍ਰਾਈਵੇਟ ਸੇਵਕ ਵਜੋਂ ਕੰਮ ਕਰਦਾ ਸੀ।

ਉਹ 4 ਜੁਲਾਈ ਨੂੰ ਮੁਲਾਜ਼ਮਾਂ ਨੂੰ ਪਿੰਡ ਦਾਨੇਵਾਲ ਵਿਚ ਮੇਲਾ ਦੇਖਣ ਦਾ ਕਹਿ ਕੇ ਥਾਣੇ ਵਿਚੋਂ ਚਲਾ ਗਿਆ ਸੀ। ਉਹ 6 ਜੁਲਾਈ ਨੂੰ ਪੌੜੀਆਂ ਨੇੜੇ ਪਏ ਸਮਾਨ ਉੱਪਰ ਪਿਆ ਮਿਲਿਆ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਕਿਸੇ ਜ਼ਹਿਰੀਲੇ ਜਾਨਵਰ ਦੇ ਕੱਟਣ ਜਾਂ ਦਿਲ ਦਾ ਦੌਰਾ ਪੈਣ ਨਾਲ ਹੋਈ ਹੋ ਸਕਦੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ।

Advertisement