ਕਬੱਡੀ ਖਿਡਾਰੀ ਤੇਜਪਾਲ ਦਾ ਸਸਕਾਰ ਅੱਜ
ਕਬੱਡੀ ਖਿਡਾਰੀ ਤੇਜਪਾਲ ਸਿੰਘ, ਜਿਸ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦਾ ਸਥਾਨਕ ਸਿਵਲ ਹਸਪਤਾਲ ’ਚ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਗਿਆ। ਪਰਿਵਾਰ ਅਨੁਸਾਰ 5 ਨਵੰਬਰ ਨੂੰ ਦੁਪਹਿਰ ਕਰੀਬ 12 ਵਜੇ ਤੇਜਪਾਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ...
Advertisement
ਕਬੱਡੀ ਖਿਡਾਰੀ ਤੇਜਪਾਲ ਸਿੰਘ, ਜਿਸ ਦਾ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦਾ ਸਥਾਨਕ ਸਿਵਲ ਹਸਪਤਾਲ ’ਚ ਡਾਕਟਰਾਂ ਦੀ ਟੀਮ ਵੱਲੋਂ ਪੋਸਟਮਾਰਟਮ ਕੀਤਾ ਗਿਆ। ਪਰਿਵਾਰ ਅਨੁਸਾਰ 5 ਨਵੰਬਰ ਨੂੰ ਦੁਪਹਿਰ ਕਰੀਬ 12 ਵਜੇ ਤੇਜਪਾਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਗਿੱਦੜਵਿੰਡੀ ਵਿਖੇ ਕੀਤਾ ਜਾਵੇਗਾ। ਉੱਧਰ ਐੱਸ.ਪੀ (ਡੀ) ਹਰਕਮਲ ਕੌਰ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲੀਸ ਵੱਲੋਂ ਤੇਜਪਾਲ ਦੇ ਕਤਲ ਲਈ ਜ਼ਿੰਮੇਵਾਰ ਦੋ ਮੁਲਜ਼ਮ ਹਰਪ੍ਰੀਤ ਸਿੰਘ ਹਨੀ ਵਾਸੀ ਪਿੰਡ ਰੂੰਮੀ ਅਤੇ ਗਗਨਦੀਪ ਸਿੰਘ ਉਰਫ ਗਗਨਾ ਵਾਸੀ ਪਿੰਡ ਕਿੱਲੀ ਚਾਹਲਾਂ (ਮੋਗਾ) ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਦ ਕਿ ਤੀਜੇ ਮੁਲਜ਼ਮ ਹਰਪ੍ਰੀਤ ਸਿੰਘ ਹਨੀ ਦੇ ਸਕੇ ਭਰਾ ਹਰਜੋਬਨਪ੍ਰੀਤ ਸਿੰਘ ਉਰਫ ਕਾਲਾ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।
Advertisement
Advertisement
×

