ਕਾਹਨੇਕੇ ਨੇ ਅਕਾਲ ਤਖ਼ਤ ’ਤੇ ਸੱਪਸ਼ਟੀਕਰਨ ਸੌਂਪ ਕੇ ਖਿਮਾ ਜਾਚਨਾ ਕੀਤੀ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅੱਜ ਅਕਾਲ ਤਖ਼ਤ ਵਿਖੇ ਆਪਣਾ ਸੱਪਸ਼ਟੀਕਰਨ ਸੌਂਪ ਕੇ ਖਿਮਾ ਯਾਚਨਾ ਕੀਤੀ। ਉਹ 15 ਜੂਨ 2026 ਨੂੰ ਅਕਾਲ ਤਖਤ ਵੱਲੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ...
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਅੱਜ ਅਕਾਲ ਤਖ਼ਤ ਵਿਖੇ ਆਪਣਾ ਸੱਪਸ਼ਟੀਕਰਨ ਸੌਂਪ ਕੇ ਖਿਮਾ ਯਾਚਨਾ ਕੀਤੀ। ਉਹ 15 ਜੂਨ 2026 ਨੂੰ ਅਕਾਲ ਤਖਤ ਵੱਲੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ ਸੱਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ’ਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿੱਚ ਹਿੱਸਾ ਲੈਣ ਦੀ ਪਾਬੰਦੀ ਵੀ ਲਗਾਈ ਗਈ ਹੈ।
ਅੱਜ ਇਸ ਸਬੰਧ ਵਿੱਚ ਉਹ ਅਕਾਲ ਤਖ਼ਤ ਦੇ ਸਕੱਤਰੇਤ ਪੁੱਜੇ ਅਤੇ ਉਨ੍ਹਾਂ ਨੇ ਜਥੇਦਾਰ ਦੇ ਨਾਮ ਆਪਣਾ ਸੱਪਸ਼ਟੀਕਰਨ ਤੇ ਖਿਮਾ ਜਾਚਨਾ ਪੱਤਰ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ। ਆਪਣੇ ਸੱਪਸ਼ਟੀਕਰਨ ਵਿੱਚ ਸ੍ਰੀ ਕਾਹਨੇਕੇ ਨੇ ਇਹ ਗੱਲ ਮੰਨੀ ਕਿ ਉਨ੍ਹਾਂ ਨੇ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲ ਕੇ ਅਕਾਲ ਤਖ਼ਤ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਨੇ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਪਿੱਛੇ ਉਨ੍ਹਾਂ ਦਾ ਕੋਈ ਨਿੱਜੀ ਸੁਆਰਥ ਨਹੀਂ ਸੀ ਬਲਕਿ ਪੰਥ ਪ੍ਰਤੀ ਭਾਵਨਾ ਸੀ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਮਿੱਠੂ ਸਿੰਘ ਕਾਹਨੇਕੇ ਵੱਲੋਂ ਦਿੱਤਾ ਗਿਆ ਸੱਪਸ਼ਟੀਕਰਨ ਤੇ ਕੀਤੀ ਗਈ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਸਿੰਘ ਸਾਹਿਬਾਨ ਵੱਲੋਂ ਇਸ ਸਬੰਧੀ ਅਗਲਾ ਫ਼ੈਸਲਾ ਕੀਤਾ ਜਾਵੇਗਾ।

