ਪੱਤਰ ਪ੍ਰੇਰਕ
ਕਾਹਨੂੰਵਾਨ, 18 ਅਪਰੈਲ
ਇੱਥੋਂ ਨੇੜਲੇ ਪਿੰਡ ਕਾਲਾ ਬਾਲਾ ਦੇ ਕੁਲਦੀਪ ਸਿੰਘ ਦੀ ਖਾੜੀ ਦੇਸ਼ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਦੀਪ ਪਿਛਲੇ 10 ਸਾਲਾਂ ਤੋਂ ਰੁਜ਼ਗਾਰ ਖ਼ਾਤਰ ਵੱਖ-ਵੱਖ ਖਾੜੀ ਦੇਸ਼ਾਂ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਬੀਤੇ ਦਿਨੀਂ ਜਦੋਂ ਉਹ ਦੋਹਾ ਤੋਂ ਟਰੱਕ ਲੈ ਕੇ ਨਿਕਲਿਆ ਤਾਂ ਮੁੱਖ ਮਾਰਗ ’ਤੇ ਅਗਲਾ ਟਾਇਰ ਫਟ ਜਾਣ ਕਾਰਨ ਟਰੱਕ ਰੇਲਿੰਗ ਨਾਲ ਜਾ ਟਕਰਾਇਆ। ਇਸ ਦੌਰਾਨ ਕੁਲਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਸੜਕ ਵਿਭਾਗ ਦੇ ਸਹਾਇਤਾ ਕਰਮਚਾਰੀਆਂ ਨੇ ਉਸ ਨੂੰ ਹੈਲੀਕਾਪਟਰ ਰਾਹੀਂ ਨੇੜਲੇ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਕੁਲਦੀਪ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ।