ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਗੈਂਗਸਟਰ ਰਣਬੀਰ ਸਿੰਘ ਉਰਫ ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਹੁਣ ਤੱਕ 3 ਵਿਅਕਤੀ ਕਾਬੂ ਕੀਤੇ ਜਾ ਚੁੱਕੇ ਹਨ। ਗ੍ਰਿਫ਼ਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਕੋਲੋਂ 2 ਪਿਸਤੌਲ ਅਤੇ 12 ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ ਪਛਾਣ ਗੁਰਮਿੰਦਰ ਜੀਤ ਸਿੰਘ ਉਰਫ ਹੈਪੀ ਸ਼ਾਹ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ, ਜਦੋਂਕਿ ਇਨ੍ਹਾਂ ਤੋਂ ਪਹਿਲਾਂ ਨਨਿਤ ਸ਼ਰਮਾ ਉਰਫ ਸੌਰਵ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਗੋਲਡੀ ਬਰਾੜ ਨਾਲ ਰਲ ਕੇ ਰਾਣਾ ਕੰਦੋਵਾਲੀਆ ਨੂੰ ਮਾਰਨ ਦੀ ਯੋਜਨਾ ਬਣਾਈ ਸੀ।