ਨੰਗਲ (ਰਾਕੇਸ਼ ਸੈਣੀ): ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਪਾਰਟੀ ਵੱਲੋਂ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਇਲਾਕੇ ’ਚ ਚੋਣ ਰੈਲੀ ਕੱਢੀ ਗਈ। ਇਸ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ‘ਆਪ’ ਆਗੂਆਂ ਨੇ ਸ਼ਿਰਕਤ ਕੀਤੀ| ਇਸ ਦੌਰਾਨ ਮਾਲਵਿੰਦਰ ਸਿੰਘ ਕੰਗ ਅਤੇ ਹਰਜੋਤ ਸਿੰਘ ਬੈਂਸ ਵੱਲੋਂ ਸਥਾਨਕ ਅੱਡਾ ਮਾਰਕੀਟ ਵਿੱਚ ਖਾਟੂ ਸ਼ਾਮ ਮੰਦਰ ਤੋਂ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਇਲਾਕੇ ਦੇ ਵਪਾਰੀਆਂ ਨਾਲ ਮੁਲਕਾਤ ਕੀਤੀ ਗਈ ਅਤੇ ਸਹਿਯੋਗ ਦੀ ਅਪੀਲ ਕੀਤੀ| ਮੇਨ ਮਾਰਕੀਟ ਵਿੱਚ ਦੋਨ੍ਹਾਂ ਆਗੂਆਂ ਦਾ ਵਪਾਰੀਆਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਅਤੇ ਨੋਟਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ| ਇਸ ਮੌਕੇ ਉਨ੍ਹਾਂ ਨਾਲ ਡਾਕਟਰ ਸੈੱਲ ਪੰਜਾਬ ਦੇ ਪ੍ਰਧਾਨ ਡਾ. ਸੰਜੀਵ ਗੌਤਮ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ|