DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ...

  • fb
  • twitter
  • whatsapp
  • whatsapp
Advertisement

ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ।

ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬੈਨੀਵਾਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਹਾਜ਼ਰੀ ਤੋਂ ਛੋਟ ਦੀ ਮੰਗ ਕੀਤੀ ਗਈ। ਹਾਲਾਂਕਿ, ਅਦਾਲਤ ਨੇ ਕੰਗਨਾ ਰਣੌਤ ਨੂੰ 15 ਜਨਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਸਨ।

Advertisement

ਇਸ ਦਰਮਿਆਨ ਕੰਗਨਾ ਵੱਲੋਂ ਇਸ ਮਾਮਲੇ ਨੂੰ ਖਤਮ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਵੀ ਦਾਇਰ ਕੀਤੀ ਗਈ ਸੀ, ਪਰ ਸਿਖਰਲੀ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਹੁਣ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਕੰਗਨਾ ਦੀ ਅੱਜ ਬਠਿੰਡਾ ਕੋਰਟ ਵਿੱਚ ਪੇਸ਼ੀ ਨਿਸ਼ਚਿਤ ਮੰਨੀ ਜਾ ਰਹੀ ਹੈ।

Advertisement

Advertisement
×