ਮੋੜੀਗਾਓਂ, 27 ਮਾਰਚ
ਸੀਪੀਆਈ ਆਗੂ ਕਨ੍ਹੱਈਆ ਕੁਮਾਰ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਅੱਜ ਅਸਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਸਭ ਤੋਂ ਵੱਡਾ ਝੂਠਾ’ ਕਰਾਰ ਦਿੱਤਾ। ਉਨ੍ਹਾਂ ਭਾਜਪਾ ਦੇ ਸੂਬੇ ਵਿਚ ਚੋਟੀ ਦੇ ਆਗੂ ਹਿਮੰਤ ਬਿਸਵਾ ਸਰਮਾ ਦੀ ਤੁਲਨਾ ਮਹਾਭਾਰਤ ਦੇ ਰਾਜਾ ਕੰਸ ਨਾਲ ਕੀਤੀ। ਜੇਐਨਯੂ ਦੇ ਸਾਬਕਾ ਵਿਦਿਆਰਥੀ ਆਗੂ ਨੇ ਮੋਦੀ ਵੱਲੋਂ ਬੰਗਲਾਦੇਸ਼ ਵਿਚ ਦਿੱਤੇ ਬਿਆਨਾਂ ਨੂੰ ਝੂਠ ਕਰਾਰ ਦਿੱਤਾ। ਜ਼ਿਕਰਯੋਗ ਹੈ ਕਿ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਬੰਗਲਾਦੇਸ਼ ਦੀ ਆਜ਼ਾਦੀ ਲਈ ਚੱਲੇ ਸੰਘਰਸ਼ ਵਿਚ ਹਿੱਸਾ ਲਿਆ ਸੀ।-ਪੀਟੀਆਈ