ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਏਪੀ ਸਿਨਹਾ ਨੇ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਕਤੂਬਰ ​ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੇ ਅੱਜ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ ਵਿਚ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 10 ਅਕਤੂਬਰ

Advertisement

​ਪੰਜਾਬ ਕਾਡਰ ਦੇ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੇ ਅੱਜ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਪੰਜਾਬ ਸਿਵਲ ਸਕੱਤਰੇਤ ਵਿਚ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸਾਂਭਿਆ। ਸ੍ਰੀ ਸਿਨਹਾ ਨੂੰ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਸੂਬਾ ਵਾਸੀਆਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਜਿਸ ਕਰ ਕੇ ਹੁਣ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਤੇ ਉਹ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਨਗੇ। ​ਸ੍ਰੀ ਸਿਨਹਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਈ ਜਾਣਗੀਆਂ।

Advertisement
Show comments