DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kapurthala: ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ ਵਿੱਚ ਨੌਜਵਾਨ ਦੀ ਮੌਤ, ਭਰਾ ਜ਼ਖ਼ਮੀ

ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭੀ

  • fb
  • twitter
  • whatsapp
  • whatsapp
Advertisement

ਕਪੂਰਥਲਾ ਨੇੜਲੇ ਪਿੰਡ ਬਿਸ਼ਨਪੁਰ ਜੱਟਾਂ ਵਿੱਚ ਬੀਤੀ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦਾ ਛੋਟਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਬਾ (24) ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਉਸ ਦੇ ਛੋਟੇ ਭਰਾ ਹਰਸ਼ਦੀਪ ਨੂੰ ਵੀ ਇਸ ਘਟਨਾ ਵਿੱਚ ਗੋਲੀਆਂ ਲੱਗੀਆਂ ਹਨ। ਸਥਾਨਕ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਹੈ।

Advertisement

ਇਸ ਗੋਲੀਬਾਰੀ ਕਾਰਨ ਪਿੰਡ ਵਿੱਚ ਡਰ ਦਾ ਮਾਹੌਲ ਹੈ ਅਤੇ ਲੋਕਾਂ ਨੇ ਇਸ ਹਿੰਸਕ ਘਟਨਾ ਉੱਤੇ ਚਿੰਤਾ ਪ੍ਰਗਟ ਕੀਤੀ ਹੈ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਡੀ ਐੱਸ ਪੀ ਡਾ. ਸ਼ੀਤਲ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਗੋਲੀਬਾਰੀ ਦੇ ਹਾਲਾਤਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

ਇੱਕ ਫੋਰੈਂਸਿਕ ਟੀਮ ਨੂੰ ਵੀ ਮੌਕੇ ਉੱਤੇ ਬੁਲਾਇਆ ਗਿਆ ਜਿਸ ਨੇ ਅਜਿਹੇ ਸਬੂਤ ਇਕੱਠੇ ਕੀਤੇ ਜੋ ਜਾਂਚਕਰਤਾਵਾਂ ਨੂੰ ਘਟਨਾਕ੍ਰਮ ਨੂੰ ਸਮਝਣ ਅਤੇ ਮੁਲਜ਼ਮਾਂ ਦੀ ਭੂਮਿਕਾ ਦੀ ਪਛਾਣ ਕਰਨ ਵਿੱਚ ਮਦਦ ਕਰ ਸਕਦੇ ਹਨ।

ਡੀ ਐੱਸ ਪੀ ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਗੋਲੀਬਾਰੀ ਵਿੱਚ ਕਥਿਤ ਤੌਰ 'ਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਸ਼ੱਕੀ ਠਿਕਾਣਿਆਂ ਉੱਤੇ ਛਾਪੇਮਾਰੀ ਕਰ ਰਹੀਆਂ ਹਨ ।

Advertisement
×