ਮਸਤੂਆਣਾ ਸਾਹਿਬ ’ਚ ਸਰੋਵਰ ਦੀ ਕਾਰ ਸੇਵਾ ਸ਼ੁਰੂ
ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸਣੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ
ਸੰਤ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿੱਚ ਸਰੋਵਰ ’ਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਪੰਜ ਪਿਆਰਿਆਂ ਵੱਲੋਂ ਟੱਕ ਲਾ ਕੇ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਕੀਤੀ ਗਈ।
ਪੰਜ ਪਿਆਰਿਆਂ ਵਿੱਚ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਕਾਕਾ ਸਿੰਘ, ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਬਾਬਾ ਹਰਬੇਅੰਤ ਸਿੰਘ, ਬਾਬਾ ਜਗਜੀਤ ਸਿੰਘ ਕਾਕਾ ਵੀਰ ਜੀ ਤੇ ਬਾਬਾ ਸੁਖਵਿੰਦਰ ਸਿੰਘ ਸੋਨੀ ਸ਼ਾਮਲ ਸਨ।
ਇਸ ਮੌਕੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਜਥੇਦਾਰ ਬਲਦੇਵ ਸਿੰਘ ਭੰਮਾਵੱਦੀ, ਗੁਰਜੰਟ ਸਿੰਘ ਦੁੱਗਾਂ, ਬਾਬਾ ਪ੍ਰਿਤਪਾਲ ਸਿੰਘ ਝੀਲ ਵਾਲੇ, ਹਰਜੀਤ ਸਿੰਘ ਸੰਜੂਮਾ, ਹਰਿੰਦਰਵੀਰ ਸਿੰਘ ਫਤਿਹਗੜ੍ਹ, ਕੇਵਲ ਸਿੰਘ ਜਲਾਨ, ਭੁਪਿੰਦਰ ਸਿੰਘ ਗਰੇਵਾਲ, ਬਾਬਾ ਦਰਸ਼ਨ ਸਿੰਘ, ਜਥੇਦਾਰ ਮੇਵਾ ਸਿੰਘ ਉੱਪਲੀ, ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ, ਜਥੇਦਾਰ ਮਲਕੀਤ ਸਿੰਘ ਚੰਗਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਸਿਆਸੀ ਆਗੂ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਕਾਰ ਸੇਵਾ ਲਈ ਇਲਾਕੇ ਅਤੇ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਵੱਡੇ ਪੱਧਰ ’ਤੇ ਟਰੈਕਟਰ-ਟਰਾਲੀਆਂ, ਕਹੀਆਂ, ਬੱਠਲ ਅਤੇ ਲੋੜੀਂਦਾ ਸਾਮਾਨ ਨਾਲ ਲੈ ਕੇ ਸ਼ਾਮਲ ਹੋਈਆਂ। ਇਸ ਮੌਕੇ ਟਰੱਸਟ ਦੇ ਪ੍ਰਧਾਨ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਪੇ ਦੇ ਕੇ ਸਨਮਾਨ ਕੀਤਾ। ਅਕਾਲ ਕਾਲਜ ਕੌਂਸਲ ਦੇ ਪ੍ਰਧਾਨ ਬਾਬਾ ਕਾਕਾ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਪਵਿੱਤਰ ਸਰੋਵਰ ਦੇ ਇਤਿਹਾਸ ’ਤੇ ਚਾਨਣਾ ਪਾਇਆ। ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਸੰਤ ਅਤਰ ਸਿੰਘ ਵੱਲੋਂ ਧਾਰਮਿਕ ਅਤੇ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ’ਤੇ ਚਾਨਣਾ ਪਾਉਂਦਿਆਂ 100ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਸੁਖਰਾਜ ਸਿੰਘ ਲੱਡਾ, ਗੁਰਜੰਟ ਸਿੰਘ ਦੀਦਾਰਗੜੀਆ, ਗੁਰਿੰਦਰ ਸਿੰਘ ਚੌਹਾਨ, ਡਾ. ਗੁਰਵੀਰ ਸਿੰਘ ਸੋਹੀ, ਡਾ ਦਰਸ਼ਨ ਸਿੰਘ ਬਹਾਦਰਪੁਰ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।

