ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਟਾਰੀਆ ਵੱਲੋਂ ਸ਼ਾਹ ਨਾਲ ਮੁਲਾਕਾਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਰਾਜਪਾਲ ਨੇ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਮੌਜੂਦਾ ਹਾਲਾਤ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੇਣ ਉੱਤੇ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸੇ ਸੰਕਟ ਨੂੰ ਖਤਮ ਲਈ ਕੇਂਦਰ ਸਰਕਾਰ ਨੇ ਚੰਡੀਗੜ੍ਹ ਦੀ ਬਾਂਹ ਫੜੀ ਅਤੇ ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੀ ਵਿੱਤੀ ਮਦਦ ਵੀ ਦਿੱਤੀ ਹੈ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਤੇ ਚੰਡੀਗੜ੍ਹ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ।

Advertisement

Advertisement
Show comments