ਬਰਨਾਲਾ/ਸੰਗਰੂਰ, 7 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਤਪਾ ਅਤੇ ਸੁਨਾਮ ਵਿੱਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਵਿੱਚ ਰੁਜ਼ਗਾਰ ਦਾ ਵਾਅਦਾ ਕਰ ਕੇ ਫਾਰਮ ਭਰਵਾਏ ਸਨ ਤੇ ਇਨ੍ਹਾਂ ਫਾਰਮਾਂ ਦਾ ਕੀ ਬਣਿਆ, ਇਹ ਸਭ ਜਾਣਦੇ ਹੀ ਹਨ। ਇਸੇ ਤਰ੍ਹਾਂ ਕੇਜਰੀਵਾਲ ਵੀ ਇਸੇ ਰਾਹ ’ਤੇ ਤੁਰ ਪਿਆ ਹੈ ਅਤੈ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨਾ ਦੇਣ ਲਈ ਜਾਅਲੀ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਕਿਸੇ ਵੀ ਤਰੀਕੇ ਨਾਲ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦਾ ਹੈ। -ਪੀਟੀਆਈ