ਅੰਮ੍ਰਿਤਸਰ, 23 ਨਵੰਬਰ
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਦੀ ਇਸ ਗਲੋਂ ਪ੍ਰਸ਼ੰਸਾ ਕੀਤੀ ਹੈ ਕਿ ਉਨ੍ਹਾਂ ਨੇ ਲੋਕ ਭਲਾਈ ਮੁੱਦਿਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸੇ ਦੌਰਾਨ ਸ੍ਰੀ ਕੇਜਰੀਵਾਾਲ ਨੇ ਇਹ ਵੀ ਦਾਅਵਾ ਕੀਤਾ ਕਿ ਸਿੱਧੂ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪੰਜਾਬ ਦੌਰੇ ’ਤੇ ਆਏ ਸ੍ਰੀ ਕੇਜਰੀਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੇ 25 ਵਿਧਾਇਕ ਅਤੇ ਸੂਬੇ ਦੇ ਦੋ-ਤਿੰਨ ਸੰਸਦ ਮੈਂਬਰ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਇੱਛੁਕ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਦੇ ਚਾਹਵਾਨ ਨਹੀਂ ਹਨ। -ਪੀਟੀਆਈ