ਚੰਡੀਗੜ੍ਹ: ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦਿੱਲੀ ਵਿੱਚ ਬੁਲਾਈ ਮੀਟਿੰਗ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਪੰਜਾਬੀਆਂ ਨਾਲ ਧਰੋਹ ਕਮਾਉਣ ਦੇ ਬਰਾਬਰ ਦੱਸਿਆ ਹੈ। ਪਾਰਟੀ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਪਹਿਲਾਂ ਹੀ ਖ਼ਦਸ਼ਾ ਪ੍ਰਗਟਾ ਰਹੀ ਸੀ ਕਿ ਜੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਤਾਂ ਸੂਬੇ ’ਚ ਸ਼ਾਸਨ ਦਿੱਲੀ ਤੋਂ ਚੱਲੇਗਾ ਤੇ ਇਹ ਗੱਲ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ ਇੱਕ ਮਹੀਨਾ ਹੀ ਹੋਇਆ ਹੈ ਤੇ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਡੰਮੀ ਬਣਾ ਦਿੱਤਾ ਹੈ। -ਟਨਸ