ਪੱਤਰ ਪ੍ਰੇਰਕ
ਨੰਗਲ, 17 ਫਰਵਰੀ
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਦਿੱਲੀ ਮਾਡਲ ਦਿਖਾ ਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਦਿੱੱਲੀ ’ਚ ਇੱਕ-ਦੋ ਸਕੂਲ ਅਤੇ ਮੁਹੱਲਾ ਕਲੀਨਿਕ ਸਿਰਫ ਬਤੌਰ ਸੈਂਪਲ ਬਣਾਏ ਗਏ ਹਨ ਤਾਂ ਜੋ ਲੋਕਾਂ ਨੂੰ ਗੁਮਰਾਹ ਕੀਤਾ ਜਾ ਸਕੇ। ਇਹ ਦਾਅਵਾ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਨੰਗਲ ’ਚ ਸੰਯੁਕਤ ਸਮਾਜ ਮੋਰਚਾ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ਼ਮਸ਼ੇਰ ਸਿੰਘ ਸ਼ੇਰਾ ਦੇ ਹੱਕ ’ਚ ਪ੍ਰਚਾਰ ਕਰਦੇ ਹੋਏ ਕਿਹਾ। ਗਾਂਧੀ ਨੇ ਕਿਹਾ ਕਿ ‘ਆਪ’ ਵਿੱਚ ਪਹਿਲਾਂ ਪੰਜਾਬ ਹਿਤੈਸ਼ੀ ਲੋਕ ਹੁੰਦੇ ਸਨ ਪਰ ਕੇਜਰੀਵਾਲ ਨੇ ਇਨ੍ਹਾਂ ਸਾਰਿਆਂ ਨੂੰ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ।