ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨਾਲ ਜੁੜੇ ਸਵਾਲਾਂ ਤੋਂ ਕਿਨਾਰਾ ਕੀਤਾ

ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ

ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨਾਲ ਜੁੜੇ ਸਵਾਲਾਂ ਤੋਂ ਕਿਨਾਰਾ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਸਰਵਿਸ

ਮਾਨਸਾ, 28 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮਾਲਵਾ ਦੇ ਦੋ ਰੋਜ਼ਾ ਦੌਰੇ ’ਤੇ ਹਨ। ਅੱਜ ਉਨ੍ਹਾਂ ਨੇ ਇਥੇ ਕਿਸਾਨਾਂ ਦੀਆਂ ਸੰਸਥਾਵਾਂ ਨਾਲ ਬੰਦ ਕਮਰੇ ਵਿੱਚ ਮੀਟਿੰਗ ਕੀਤੀ। ਉਨ੍ਹਾਂ ਨਾਲ ‘ਆਪ’ ਦੇ ਹੋਰਨਾਂ ਆਗੂਆਂ ਸਣੇ ਭਗਵੰਤ ਮਾਨ ਵੀ ਹਾਜ਼ਰ ਸਨ। ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਢਕੌਂਦਾ) ਦੇ ਆਗੂ ਮਹਿੰਦਰ ਸਿੰਘ ਭੈਣੀਬਾਗਾ ਤੇ ਐਡਵੋਕੇਟ ਕੁਲਵਿੰਦਰ ਸਿੰਘ ਉਦਤ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਖੇਤੀ ਕਾਨੂੰਨ ਤੇ ਧਾਰਾ 370 ਸਬੰਧੀ ਕੇਜਰੀਵਾਲ ਨੂੰ ਸਵਾਲ ਪੁੱਛੇ ਪਰ ਉਨ੍ਹਾਂ ਨੇ ਜਵਾਬ ਨਹੀਂ ਦਿੱਤੇ ਜਿਸ ਕਾਰਨ ਇਨ੍ਹਾਂ ਆਗੂਆਂ ਨੇ ਕੇਜਰੀਵਾਲ ਖ਼ਿਲਾਫ਼ ਅਸਤੁੰਸ਼ਟੀ ਦਾ ਇਜ਼ਹਾਰ ਕੀਤਾ। ਦੱਸਣਯੋਗ ਹੈ ਕਿ ਸ੍ਰੀ ਕੇਜਰੀਵਾਲ ਇਥੇ ਹੈਰੀਟੇਜ ਰਿਜ਼ੋਰਟ ਵਿੱਚ ਕਿਸਾਨਾਂ ਦਾ ਹਾਲ ਜਾਣਨ ਤੇ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਏ ਹਨ। ਇਸੇ ਦੌਰਾਨ ‘ਆਪ’ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਨੇ ਖੇਤੀ ਕਾਨੂੰਨਾਂ ਬਾਰੇ ਕੇਜਰੀਵਾਲ ਵੱਲੋਂ ਜਵਾਬ ਨਾ ਦੇਣ ਬਾਰੇ ਅਗਿਆਨਤਾ ਪ੍ਰਗਟਾਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All