ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਫਰਵਰੀ
ਭਾਜਪਾ ਦੇ ਸੀਨੀਅਰ ਆਗੂ ਆਰਪੀ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੁੱਖ ਮੰਤਰੀ ਦੇ ਅਹੁਦੇ ’ਤੇ ਨਜ਼ਰਾਂ ਟਿਕਾਈ ਬੈਠੇ ਹਨ। ਭਾਵੇਂ ਉਨ੍ਹਾਂ ਨੇ ਚੋਣ ਪ੍ਰਚਾਰ ਵਿਚ ਭਗਵੰਤ ਮਾਨ ਦਾ ਨਾਂ ਐਲਾਨ ਕੇ ਉਨ੍ਹਾਂ ਨੂੰ ਪ੍ਰਚਾਰ ਕਰਨ ਲਈ ਅੱਗੇ ਕਰ ਦਿੱਤਾ ਹੈ ਪਰ ਮੁੱਖ ਮੰਤਰੀ ਦੀ ਕੁਰਸੀ ’ਤੇ ਕੇਜਰੀਵਾਲ ਜਾਂ ਉਨ੍ਹਾਂ ਦੀ ਪਤਨੀ ਕਾਬਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿਆਸੀ ਧੋਖੇ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਉਨ੍ਹਾਂ ’ਤੇ ਕਿਸੇ ਵੀ ਹਾਲਤ ’ਚ ਭਰੋਸਾ ਨਹੀਂ ਕੀਤਾ ਜਾ ਸਕਦਾ। ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਜੇਂਦਰ ਗੁਪਤਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ, ਇਸ ਲਈ ਲੋਕਾਂ ਨੂੰ ਜਾਲ ਵਿੱਚ ਨਹੀਂ ਫਸਣਾ ਚਾਹੀਦਾ।