ਨਵੀਂ ਦਿੱਲੀ, 27 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਤੋਂ ਪੰਜਾਬ ਦਾ ਦੋ ਰੋਜ਼ਾ ਦੌਰਾ ਕਰਨਗੇ। ਉਹ ਸੂਬੇ ਦੇ ਕਿਸਾਨਾਂ ਤੇ ਸਨਅਤਕਾਰਾਂ ਨੂੰ ਮਿਲਣਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣਾਂ ਲੜਨ ਦੀ ਇੱਛੁਕ ਹੈ। ਵੀਰਵਾਰ ਨੂੰ ਸ੍ਰੀ ਕੇਜਰੀਵਾਲ ਮਾਨਸਾ ਦੇ ਕਿਸਾਨਾਂ ਨੂੰ ਮਿਲਣਗੇ। ਇਹ ਜਾਣਕਾਰੀ ‘ਆਪ’ ਆਗੂ ਰਾਘਵ ਚੱਢਾ ਨੇ ਦਿੱਤੀ ਹੈ। ਸ਼ੁੱਕਰਵਾਰ ਨੂੰ ਸ੍ਰੀ ਕੇਜਰੀਵਾਲ ਬਠਿੰਡਾ ਦੇ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ। -ਪੀਟੀਆਈ