ਕੇਜਰੀਵਾਲ ਦਾ ਦੋ ਰੋਜ਼ਾ ਪੰਜਾਬ ਦੌਰਾ ਅੱਜ ਤੋਂ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਰੋਜ਼ਾ ਪੰਜਾਬ ਦੌਰੇ ਲਈ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਵੱਲੋਂ 8 ਤੇ 9 ਅਕਤੂਬਰ ਨੂੰ ਜਲੰਧਰ ਤੇ ਬਠਿੰਡਾ ਵਿੱਚ 6,143 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ...
Advertisement
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੋ ਰੋਜ਼ਾ ਪੰਜਾਬ ਦੌਰੇ ਲਈ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਵੱਲੋਂ 8 ਤੇ 9 ਅਕਤੂਬਰ ਨੂੰ ਜਲੰਧਰ ਤੇ ਬਠਿੰਡਾ ਵਿੱਚ 6,143 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਕੈਬਨਿਟ ਮੰਤਰੀ ਵੀ ਮੌਜੂਦ ਰਹਿਣਗੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ 8 ਅਕਤੂਬਰ ਨੂੰ ਜਲੰਧਰ ਵਿੱਚ ਪੰਜ ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਬਿਜਲੀ ਟਰਾਂਸਮਿਸ਼ਨ ਅਤੇ ਵੰਡ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਵੱਲੋਂ 9 ਅਕਤੂਬਰ ਨੂੰ ਬਠਿੰਡਾ ਵਿੱਚ 3,100 ਨਵੇਂ ਖੇਡ ਮੈਦਾਨਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਜਦੋਂਕਿ ਵੀਰਵਾਰ ਨੂੰ ਬਾਅਦ ਦੁਪਹਿਰ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਿੱਚ ਉੱਦਮਤਾ ਮਾਨਸਿਕਤਾ ਕੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ।
Advertisement
Advertisement
×