ਪਾਲ ਸਿੰਘ ਨੌਲੀ
ਜਲੰਧਰ, 20 ਮਈ
ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਕਾਂਡ ਅਤੇ ਬਹਬਿਲ ਗੋਲੀ ਕਾਂਡ ਬਾਰੇ ਬਹਿਸ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਨੂੰ 10 ਸਵਾਲਾਂ ਦਾ ਜਵਾਬ ਦੇਣ ਲਈ ਕਿਹਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਦੇ ਵੀ ਨਹੀਂ ਹੋਣੀ ਸੀ, ਜੇ ਉਸ ਵੇਲੇ ਸੱਤਾ ਵਿੱਚ ਬੈਠੀ ਬਾਦਲ ਜੋੜੀ ਵੋਟਾਂ ਖਾਤਰ ਡੇਰਾ ਸਿਰਸਾ ਦੇ ਮੁਖੀ ਨਾਲ ਗੁਪਤ ਸਮਝੌਤਾ ਨਾ ਕਰਦੀ।