ਅਤਿਵਾਦੀ ਕਹਿ ਕੇ ਚੁੱਕੇ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਕਾਨੂੰਨੀ ਲੜਾਈ ਲੜਨਗੇ ਖਹਿਰਾ

ਅਤਿਵਾਦੀ ਕਹਿ ਕੇ ਚੁੱਕੇ ਸਿੱਖ ਨੌਜਵਾਨਾਂ ਨੂੰ ਛੁਡਾਉਣ ਲਈ ਕਾਨੂੰਨੀ ਲੜਾਈ ਲੜਨਗੇ ਖਹਿਰਾ

ਜੋਗਿੰਦਰ ਸਿੰਘ ਮਾਨ
ਮਾਨਸਾ, 16 ਜੁਲਾਈ

ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਪੁਲੀਸ ਵੱਲੋਂ ਮਾਨਸਾ ਤੋਂ ਅਤਿਵਾਦੀ ਕਹਿ ਕੇ ਫੜ੍ਹੇ ਗਏ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਉਹ ਇਸ ਪਰਿਵਾਰ ਤੇ ਸਿੱਖ ਆਗੂ ਦੇ ਬੇਕਸੂਰ ਹੋਣ ਦੀ ਕਾਨੂੰਨੀ ਲੜਾਈ ਲੜਨਗੇ ਤੇ ਇਸ ਰਾਹੀਂ ਸਰਕਾਰਾਂ ਦੀ ਧੱਕੇਸ਼ਾਹੀ ਦਾ ਵੀ ਜਵਾਬ ਦੇਣਗੇ। ਸ੍ਰੀ ਖਹਿਰਾ ਵੀਰਵਾਰ ਨੂੰ ਗੁਰਤੇਜ ਸਿੰਘ ਦੇ ਘਰ ਮਾਨਸਾ ਵਿਖੇ ਦੋ ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਨਿਰਮਲ ਸਿੰਘ ਖਾਲਸਾ ਭਦੌੜ ਸਮੇਤ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਦਾ ਹਾਲ-ਚਾਲ ਪੁੱਛਿਆ ਤੇ ਕਿਹਾ ਕਿ ਗੁਰਤੇਜ ਸਿੰਘ ਦਾ ਕੋਈ ਵੀ ਅਪਰਾਧਿਕ ਪਿਛੋਕੜ ਨਹੀਂ ਹੈ, ਉਸਨੂੰ ਬਿਨਾਂ ਕਿਸੇ ਕਸੂਰ ਤੇ ਬਿਨਾਂ ਕਿਸੇ ਦੋਸ਼ ਹੇਠ ਦਿੱਲੀ ਪੁਲੀਸ ਵੱਲੋਂ ਅਤਿਵਾਦੀ ਕਹਿ ਕੇ ਫਸਾਇਆ ਗਿਆ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਮਾਨਸਾ ਤੋਂ ਗੁਰਤੇਜ ਸਿੰਘ ਤੇ ਪਿੰਡ ਅਚਾਨਕ ਤੋਂ ਇਕ ਸਿੱਖ ਨੌਜਵਾਨ ਤੋਂ ਇਲਾਵਾ ਹੋਰਨਾਂ ਨੂੰ ਝੂਠੇ ਮਾਮਲਿਆਂ ਵਿੱਚ ਫਸਾ ਕੇ ਜੇਲ੍ਹਾਂ ’ਚ ਸੁੱਟਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਸਟਿਸ ਮਹਿਤਾਬ ਸਿੰਘ ਤੋਂ ਜਾਂਚ ਕਰਵਾਈ ਜਾਵੇ ਤਾਂ ਸਭ ਕੁੱਝ ਸਪੱਸ਼ਟ ਹੋ ਜਾਵੇਗਾ।

 

ਗੁਰਤੇਜ ਸਿੰਘ ਦੀ ਬਿਮਾਰ ਪਤਨੀ ਅਤੇ ਬੱਚਿਆਂ ਦਾ ਹਾਲ ਚਾਲ ਪੁੱਛਦੇ ਹੋਏ ਸੁਖਪਾਲ ਸਿੰਘ ਖਹਿਰਾ। -ਫੋਟੋ: ਸੁਰੇਸ਼

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All