ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖ਼ਾਲਸਾ ਕਾਲਜ, ਅਦਾਲਤ ਅਤੇ ਧਾਰਮਿਕ ਅਸਥਾਨ ਦੇ ਬਾਹਰ ਖ਼ਾਲਿਸਤਾਨੀ ਨਾਅਰੇ ਲਿਖੇ

ਇੱਥੇ ਬੀਤੀ ਰਾਤ ਪ੍ਰਮੁੱਖ ਵਿਦਿਅਕ ਸੰਸਥਾ, ਜ਼ਿਲ੍ਹਾ ਅਦਾਲਤਾਂ ਅਤੇ ਧਾਰਮਿਕ ਅਸਥਾਨ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ। ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੇ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਨੇ ਸੋਸ਼ਲ ਮੀਡੀਆ ਰਾਹੀ ਤਿੰਨ ਥਾਵਾਂ ’ਤੇ ਲਿਖੇ ਖਾਲਿਸਤਾਨੀ...
Advertisement
ਇੱਥੇ ਬੀਤੀ ਰਾਤ ਪ੍ਰਮੁੱਖ ਵਿਦਿਅਕ ਸੰਸਥਾ, ਜ਼ਿਲ੍ਹਾ ਅਦਾਲਤਾਂ ਅਤੇ ਧਾਰਮਿਕ ਅਸਥਾਨ ਦੇ ਬਾਹਰ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ। ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੇ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਨੇ ਸੋਸ਼ਲ ਮੀਡੀਆ ਰਾਹੀ ਤਿੰਨ ਥਾਵਾਂ ’ਤੇ ਲਿਖੇ ਖਾਲਿਸਤਾਨੀ ਪੱਖੀ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਹੈ। ਖਾਲਸਾ ਕਾਲਜ ਅਤੇ ਜ਼ਿਲ੍ਹਾ ਅਦਾਲਤ ਦੀ ਚਾਰਦੀਵਾਰੀ ਦੇ ਬਾਹਰ ਅਤੇ ਧਾਰਮਿਕ ਸਥਾਨ ਦੇ ਬਾਹਰ ਨਾਅਰੇ ਲਿਖੇ ਗਏ ਸਨ। ਖਾਲਸਾ ਕਾਲਜ ਪ੍ਰਬੰਧ ਕਮੇਟੀ ਦੇ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਤੜਕੇ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲੀਸ ਨੂੰ ਸੂਚਿਤ ਕੀਤਾ ਗਿਆ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਨਾਅਰੇ ਲਿਖਣ ਵਾਲੇ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਸ ਦਰਜ ਕੀਤਾ ਜਾ ਰਿਹਾ ਹੈ। ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜ਼ਾਦੀ ਦਿਵਸ ’ਤੇ ਕੌਮੀ ਝੰਡਾ ਲਹਿਰਾਉਣ ਤੋਂ ਰੋਕਣ ਦਾ ਸੱਦਾ ਵੀ ਦਿੱਤਾ ਹੈ।

 

Advertisement

 

 

Advertisement